ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ‘ਤੇ ਦੇਸ਼ ਭਰ ਵਿੱਚ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਸਮੇਤ ਸਮੂਹ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਸਕਬਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਮੇਰਾ ਭਾਰਤ ਮਹਾਨ। ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਪੂਰੇ ਹੋ ਚੁੱਕੇ ਹਨ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਉਹ ਪ੍ਰਣਾਮ ਕਰਦਾ ਹਾਂ । ਦੇਸ਼-ਵਿਦੇਸ਼ਾਂ ਵਿੱਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ । ਜੈ ਹਿੰਦ।”
ਇਹ ਵੀ ਪੜ੍ਹੋ: ਕੇਂਦਰ ਨੇ ਪੰਜਾਬ ਹਰਿਆਣਾ ਹਾਈ ਕੋਰਟ ‘ਚ 11 ਐਡੀਸ਼ਨਲ ਜੱਜਾਂ ਦੀ ਕੀਤੀ ਨਿਯੁਕਤੀ, ਦੇਖੋ ਲਿਸਟ
ਦੱਸ ਦੇਈਏ ਕਿ ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਅੱਜ ਮੁਹੱਲਾ ਕਲੀਨਿਕ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਵਾਅਦਾ ਵੀ ਪੂਰਾ ਕਰਨ ਜਾ ਰਹੇ ਹਨ। ਅੱਜ ਪੰਜਾਬ ਭਰ ਵਿੱਚ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ । ਇਸ ਦੇ ਨਾਲ ਹੀ ਅੱਜ ਲੁਧਿਆਣਾ ਵਿੱਚ 9 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ । ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ।
ਵੀਡੀਓ ਲਈ ਕਲਿੱਕ ਕਰੋ -: