ਅੱਜ ਪੂਰੇ ਦੇਸ਼ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਵੱਖ-ਵੱਖ ਸੂਬਾ ਸਰਕਾਰ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ । ਇਸ ਤਹਿਤ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਹਾਜ਼ਰ ਸਨ। ਪੁਲਿਸ ਵੱਲੋਂ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਪ੍ਰੋਗਰਾਮ ਹੋ ਰਿਹਾ ਹੈ, ਉੱਥੇ ਆਲੇ ਦੁਆਲੇ ਦੇ ਇਲਾਕੇ ਵਿੱਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਪ੍ਰਭਾਵੀ ਪਰੇਡ ਤੋਂ ਸਲਾਮੀ ਵੀ ਲਈ।
ਇਸ ਮੌਕੇ ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਿਤ ਵੀ ਕੀਤਾ । ਪੰਜਾਬੀਆਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਧੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਧੀ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਅਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹਰ ਵਾਰ ਇਹੀ ਖ਼ਬਰ ਆਉਂਦੀ ਹੈ ਕਿ ਕੁੜੀਆਂ ਨੇ ਮਾਰੀ ਬਾਜ਼ੀ ਅਤੇ ਕੁੜੀਆਂ ਪਹਿਲੇ ਨੰਬਰ ‘ਤੇ ਆਈਆਂ ਹਨ ।
ਇਹ ਵੀ ਪੜ੍ਹੋ: ਕੇਂਦਰ ਨੇ ਪੰਜਾਬ ਹਰਿਆਣਾ ਹਾਈ ਕੋਰਟ ‘ਚ 11 ਐਡੀਸ਼ਨਲ ਜੱਜਾਂ ਦੀ ਕੀਤੀ ਨਿਯੁਕਤੀ, ਦੇਖੋ ਲਿਸਟ
ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅਜੇ ਅਸੀਂ ਪੂਰੀ ਤਰ੍ਹਾਂ ਆਜ਼ਾਦ ਨਹੀਂ ਹੋਏ ਹਾਂ ਕਿਉਂਕਿ ਅਜੇ ਉਹ ਆਜ਼ਾਦੀ ਘਰਾਂ ਤੱਕ ਨਹੀਂ ਪਹੁੰਚੀ, ਜਿਹੜੀ ਸ਼ਹੀਦ ਭਗਤ ਸਿੰਘ ਨੇ ਆਪਣੇ ਸੁਫ਼ਨਿਆਂ ਵਿੱਚ ਸੋਚੀ ਸੀ। ਉਨ੍ਹਾਂ ਕਿਹਾ ਕਿ ਜੇਕਰ ਉਹ ਆਜ਼ਾਦੀ ਸਾਡੇ ਤੱਕ ਪਹੁੰਚੀ ਹੁੰਦੀ ਤਾਂ ਬਿਨ੍ਹਾਂ ਰਿਸ਼ਵਤ ਦਿੱਤੇ ਸਾਰੇ ਕੰਮ ਹੋ ਜਾਂਦੇ। ਉਨ੍ਹਾਂ ਕਿਹਾ ਕਿ ਆਜ਼ਾਦੀ ਨੂੰ ਕੁਝ ਰਸੂਖ਼ਦਾਰ ਤੇ ਵੱਡੇ ਬੰਦ ਸਾਡੇ ਕੋਲੋਂ ਖੋਹ ਕੇ ਲੈ ਗਏ ਹਨ । ਆਜ਼ਾਦੀ ਨੇ ਸਾਡੇ ਘਰਾਂ ਦਾ ਕੁੰਡਾ ਨਹੀਂ ਖੜਕਾਇਆ। ਉਨ੍ਹਾਂ ਕਿਹਾ ਕਿ ਅਸੀਂ ਉਹ ਆਜ਼ਾਦੀ ਤੁਹਾਡੇ ਘਰਾਂ ਤੱਕ ਪਹੁੰਚਾਉਣ ਲਈ ਲੱਗੇ ਹੋਏ ਜੋ ਸ਼ਹੀਦ ਭਗਤ ਸਿੰਘ ਹੋਰਾਂ ਨੇ ਸੁਪਨਿਆਂ ਵਿੱਚ ਸੋਚੀ ਸੀ।
ਉਨ੍ਹਾਂ ਕਿਹਾ ਕਿ ਸਾਡੇ ਧੀਆਂ-ਪੁੱਤ ਵੱਡੀ ਆਇਲੇਟਸ ਦੀ ਪੜ੍ਹਾਈ ਕਰਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਸਾਰੇ ਮਾਪਿਆਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਮੈਡੀਕਲ ਕਾਲਜ, ਸਟੇਡੀਅਮ ਅਤੇ ਸਪੋਰਟਸ ਕਾਲਜ ਖੋਲ੍ਹਾਂਗੇ, ਜਿਸ ਨਾਲ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। CM ਮਾਨ ਨੇ ਕਿਹਾ ਕਿ ਪੂਰਨ ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਸਰਕਾਰੀ ਸਕੂਲਾਂ ਵਿੱਚ ਸਾਡੇ ਬੱਚੇ ਪੜ੍ਹ ਕੇ ਵੱਡੀਆਂ-ਵੱਡੀਆਂ ਮੱਲਾਂ ਮਾਰਨ ਲੱਗ ਗਏ। ਉਨ੍ਹਾਂ ਕਿਹਾ ਕਿ ਅਸਲ ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ਵਿੱਚ ਗੋਲਡ ਮੈਡਲ, ਚਾਂਦੀ ਦੇ ਮੈਡਲ ਲੈ ਕੇ ਆਉਣਗੇ।
ਵੀਡੀਓ ਲਈ ਕਲਿੱਕ ਕਰੋ -: