ਅੱਜ ਦੇਸ਼ ਵਿੱਚ 75ਵੇਂ ਆਜ਼ਾਦੀ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਆਜ਼ਾਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਅਟਾਰੀ ਬਾਰਡਰ ਨੂੰ ਕੁਝ ਸਮੇਂ ਲਈ ਖੋਲ੍ਹਿਆ ਗਿਆ। ਇਸ ਦੌਰਾਨ ਬਾਰਡਰ ਸਿਕਓਰਿਟੀ ਫੋਰਸ ਅਤੇ ਪਾਕਿਸਤਾਨ ਰੇਂਜਰ ਜ਼ੀਰੋ ਲਾਈਨ ‘ਤੇ ਇਕੱਠੇ ਹੋਏ। ਇਸ ਦੌਰਾਨ ਫੌਜ ਦੇ ਜਵਾਨਾਂ ਨੇ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਨਾਲ ਮਠਿਆਈ ਖਵਾ ਕੇ ਆਜ਼ਾਦੀ ਦਾ ਜਸ਼ਨ ਮਨਾਇਆ। ਉੱਥੇ ਹੀ ਪਾਕਿ ਰੇਂਜਰਾਂ ਨੇ ਵੀ ਇਸ ਦੌਰਾਨ ਪਿਆਰ ਦਾ ਸੰਦੇਸ਼ ਦਿੰਦੇ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਦੇਸ਼ ਦੇ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।
ਦੱਸ ਦੇਈਏ ਕਿ ਭਾਰਤ ਇਸ ਸਾਲ 15 ਅਗਸਤ ਨੂੰ ਆਜ਼ਾਦੀ ਦਾ 75ਵਾਂ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। ਐਤਵਾਰ 14 ਅਗਸਤ ਦੇ ਦਿਨ ਪਾਕਿਸਤਾਨ ਨੇ ਆਪਣਾ ਆਜ਼ਾਦੀ ਦਿਵਸ ਮਨਾਇਆ ਸੀ। ਹੌਲੀ-ਹੌਲੀ ਬਾਰਿਸ਼ ਦੇ ਵਿਚਾਲੇ ਸੋਮਵਾਰ ਨੂੰ ਮਿਠਾਈ ਅਦਾਨ-ਪ੍ਰਦਾਨ ਕੀਤਾ। BSF ਦੇ ਜਵਾਨਾਂ ਨੇ ਭਾਰਤ ਦੇ ਆਜ਼ਾਦੀ ਦਿਵਸ ‘ਤੇ ਪਾਕਿ ਰੇਂਜਰਾਂ ਨੂੰ ਮਠਿਆਈ ਦਿੱਤੀ ਅਤੇ ਦੋਸਤੀ ਦਾ ਸੰਦੇਸ਼ ਦਿੱਤਾ। ਉਥੇ ਹੀ ਪਾਕਿ ਰੇਂਜਰਾਂ ਨੇ ਵੀ ਭਾਰਤ ਨੂੰ ਵਧਾਈ ਦਿੰਦਿਆਂ ਮਠਿਆਈ ਦਾ ਡੱਬਾ ਦਿੱਤਾ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਤੇ ਪੰਜਾਬੀਆਂ ਨਾਲ ਕੀਤੇ ਇਹ ਵੱਡੇ ਵਾਅਦੇ
BSF ਤੇ ਪਾਕਿ ਰੇਂਜਰਾਂ ਵਿਚਾਲੇ ਮਠਿਆਈਆਂ ਦੇ ਅਦਾਨ-ਪ੍ਰਦਾਨ ਦੀ ਪਰੰਪਰਾ ਬਹੁਤ ਪੁਰਾਣੀ ਹੈ, ਪਰ ਜਦੋਂ ਵੀ ਦੋਨੋ ਦੇਸ਼ਾਂ ਵਿਚਾਲੇ ਤਣਾਅ ਪੈਦਾ ਹੁੰਦਾ ਹੈ ਤਾਂ ਇਸ ਪ੍ਰੰਪਰਾ ਨੂੰ ਰੋਕ ਦਿੱਤਾ ਜਾਂਦਾ ਹੈ। ਕਾਰਗਿਲ ਯੁੱਧ ਦੇ ਸਮੇਂ ਅਤੇ ਫਿਰ 2019 ਵਿੱਚ ਪੁਲਵਾਮਾ ਹਮਲੇ ਦੇ ਬਾਅਦ ਮਠਿਆਈਆਂ ਦਾ ਅਦਾਨ-ਪ੍ਰਦਾਨ ਰੋਕ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: