ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲਾਲ ਕਿਲੇ ਵਾਲੀ ਵੀਡੀਓ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਨਿਸ਼ਾਨਾ ਸਾਧਿਆ ਸੀ। ਇਸ ‘ਤੇ ਮੰਤਰੀ ਭੁੱਲਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਕਿਸਾਨ ਦਾ ਪੁੱਤ ਹੈ ਤੇ ਹਰ ਕਿਸਾਨ ਦਾ ਪੁੱਤ ਅੰਦੋਲਨ ਵਿਚ ਸ਼ਾਮਲ ਸੀ। ਭੁੱਲਰ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅੰਦੋਲਨ ਵਿਚ ਸ਼ਾਮਲ ਹੋ ਕੇ ਕੋਈ ਗਲਤੀ ਨਹੀਂ ਕੀਤੀ।
ਸੁਖਪਾਲ ਖਹਿਰਾ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਿਤਾ ਖਾਲਿਸਤਾਨ ਦੀ ਮੰਗ ਕਰ ਰਹੇ ਸਨ ਤਾਂ ਇਸ ਗੱਲ ‘ਤੇ ਉਹ ਜਵਾਬ ਦੇਣ ਕਿ ਉਹ ਆਪਣੇ ਪਿਤਾ ਦੇ ਨਾਲ ਹਨ ਜਾਂ ਕਿਸੇ ਹੋਰ ਦੇ ਨਾਲ। ਗੌਰਤਲਬ ਹੈ ਕਿ ਲਾਲਜੀਤ ਭੁੱਲਰ ਦੀ ਲਾਲ ਕਿਲੇ ਵਾਲੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਕਾਂਗਰਸ ਨੇਤਾ ਤੇ ਹਲਕਾ ਭੁੱਲਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਜਵਾਬ ਮੰਗਿਆ ਸੀ।
ਇਹ ਵੀ ਪੜ੍ਹੋ : ਧਰਤੀ ਤੋਂ 30 ਕਿਲੋਮੀਟਰ ਉਪਰ ਲਹਿਰਾਇਆ ਤਿਰੰਗਾ, 1,06,000 ਫੁੱਟ ‘ਤੇ ਗੁਬਾਰੇ ਦੀ ਮਦਦ ਨਾਲ ਭੇਜਿਆ ਝੰਡਾ
ਦੱਸ ਦੇਈਏ ਕਿ ਪਿਛਲੇ ਸਾਲ 26 ਜਨਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਆਪਣਾ ਵਿਰੋਧ ਜਤਾਉਣ ਲਈ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਇ ਦਰਮਿਆਨ ਕਿਸਾਨ ਅੰਦੋਲਨ ਵਿਚ ਸ਼ਾਮਲ ਕੁਝ ਸ਼ਰਾਰਤੀ ਤੱਤਾਂ ਨੇ ਮਾਹੌਲ ਵਿਗਾੜਨ ਲਈ ਲਾਲ ਕਿਲ੍ਹੇ ‘ਤੇ ਧਾਵਾ ਬੋਲ ਦਿੱਤਾ ਸੀ। ਇਸ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮੰਤਰੀ ਭੁੱਲਰ ਦੇ ਸ਼ਾਮਲ ਹੋਣ ਦੀ ਵੀਡੀਓ ਸਾਹਮਣੇ ਆਈ ਹੈ। ਭੁੱਲਰ ਵੀ ਕਿਸਾਨ ਅੰਦੋਲਨ ਵਿਚ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਲਾਲ ਕਿਲ੍ਹਾ ਹਿੰਸਾ ਦੌਰਾਨ ਦੀਪ ਸਿੱਧੂ ਦੁਆਰਾ ਬਣਾਏ ਗਏ ਵੀਡੀਓ ਵਿਚ ਲਾਲਜੀਤ ਭੁੱਲਰ ਨਜ਼ਰ ਆਏ ਸਨ। ਇਸ ਦਿਨ ਲਾਲ ਕਿਲ੍ਹੇ ‘ਤੇ ਤਿਰੰਗੇ ਦੀ ਜਗ੍ਹਾ ਕਿਸਾਨ ਅੰਦੋਲਨ ਵਿਚ ਸ਼ਾਮਲ ਕੁਝ ਸ਼ਰਾਰਤੀ ਤੱਤਾਂ ਨੇ ਕੇਸਰੀ ਝੰਡਾ ਲਹਿਰਾਇਆ ਸੀ। ਘਟਨਾ ਦੇ ਬਾਅਦ ਦੀਪ ਸਿੱਧੂ ਸਣੇ ਕੁਝ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।