ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਹੀ ਹਜ਼ਾਰਾਂ ਮੁਹੱਲਾ ਕਲੀਨਿਕ ਬਣਾਏ ਜਾਣਗੇ। ਜਿਸ ਵਿੱਚ ਲੋਕਾਂ ਨੂੰ ਘਰ ਦੇ ਨੇੜੇ ਹੀ ਵਧੀਆ ਇਲਾਜ ਮਿਲੇਗਾ। ਇਸ ਸਮੇਂ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ 75 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ। ਲੇਕਿਨ ਇੱਕ ਵਾਰ ਫਿਰ ਭਗੰਵਤ ਮਾਨ ਨੇ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ 25 ਹੋਰ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਯਾਨੀ ਕਿ ਹੁਣ 100 ਦੇ ਕਰੀਬ ਮੁਹੱਲਾ ਕਲੀਨਿਕ ਬਣਕੇ ਤਿਆਰ ਨੇ ਜੋ ਲੋਕਾਂ ਦੀ ਸੇਵਾ ਵਿੱਚ ਤਿਆਰ ਹਨ।
ਸੀਐਮ ਭਗਵੰਤ ਮਾਨ ਨੇ ਕੱਲ ਕਿਹਾ ਸੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਡਿਗਰੀ ਦੇ ਹਿਸਾਬ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਿੱਖਿਆ ਅਤੇ ਸਿਹਤ ਦੇ ਵੱਡੇ ਮੁੱਦੇ ਉੱਤੇ ਹੀ ਸੱਤਾ ਵਿੱਚ ਆਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਦੀ ਵੰਡ ਦਾ ਸੰਤਾਪ ਵੀ ਪੰਜਾਬ ਅਤੇ ਪੰਜਾਬੀਆਂ ਨੂੰ ਝੱਲਣਾ ਪਿਆ। ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਹੋਇਆ। ਅੱਜ ਵੀ ਬਹੁਤੇ ਪੰਜਾਬੀ ਆਜ਼ਾਦੀ ਦੀ ਰਾਖੀ ਲਈ ਸਰਹੱਦ ‘ਤੇ ਖੜ੍ਹੇ ਹਨ। ਦੁਸ਼ਮਣ ਦੀ ਗੋਲੀ ਸਾਹਮਣੇ ਪੰਜਾਬੀ ਦਾ ਸੀਨਾ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਦੇ ਨਾਲ-ਨਾਲ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵੀ ਕਾਇਮ ਰੱਖਣਗੇ।