ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਰਾਜ ਸਭਾ ਸਾਂਸਦ ਵਿਕਰਮਜੀਤ ਸਾਹਨੀ ਦੀ ਮੌਜੂਦਗੀ ਵਿਚ ‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਦੀ ਸ਼ੁਰੂਆਤ ਕੀਤੀ ਹੈ। ਇਸ ਫੰਡ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਹੁਸ਼ਿਆਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਵਿਕਰਮਜੀਤ ਸਿੰਘ ਸਾਹਨੀ ਦੁਆਰਾ ਇਸ ਫੰਡ ਵਿਚ 50 ਲੱਖ ਰੁਪਏ ਸਾਲਾਨਾ ਦਾ ਯੋਗਦਾਨ ਦਿੱਤਾ ਜਾਵੇਗਾ। ਸਾਹਨੀ ਵਿਸ਼ਵ ਪੰਜਾਬ ਸੰਸਥਾ ਤੇ ‘ਸਨ ਫਾਊਂਡੇਸ਼ਨ’ ਦੇ ਪ੍ਰਧਾਨ ਵੀ ਹਨ।
‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਸਬੰਧੀ ਬੁਲਾਰੇ ਨੇ ਦੱਸਿਆ ਕਿ ਇਹ ਫੰਡ ਉਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ ਜੋ ਕਿ ਫੰਡ ਦੀ ਕਮੀ ਕਾਰਨ ਉੱਚ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਫੰਡ ਦੇਣ ਲਈ ਕੁਲਤਾਰ ਸੰਧਵਾਂ ਦੀ ਪ੍ਰਧਾਨਗੀ ਵਿਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਵਾਈਸ ਚੇਅਰਮੈਨ ਮੀਤ ਹੇਅਰ ਹੋਣਗੇ। ਇਹ ਕਮੇਟੀ ਲੋੜਵੰਦ ਵਿਦਿਆਰਥੀਆਂ ਦੀ ਚੋਣ ਕਰਕੇ ਮਾਲੀ ਸਹਾਇਤਾ ਦੇਣ ਦਾ ਫੈਸਲਾ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਇਸ ਮੌਕੇ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੂਰੇ ਪੰਜਾਬ ਵਿਚ ਵੱਖ-ਵੱਖ ਰੋਜ਼ਗਾਰ ਮੁਖੀ ਪ੍ਰੋਗਰਾਮਾਂ ਵਿਚ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੀ ਐੱਨਜੀਓ ‘ਸਨ ਫਾਊਂਡੇਸ਼ਨ’ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਅਜਿਹੇ ਪੰਜ ਵਿਸ਼ਵ ਪੱਧਰੀ ਕੁਸ਼ਲਤਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਅਜਿਹਾ ਇਕ ਕੇਂਦਰ ਪਹਿਲਾਂ ਹੀ ਚੱਲ ਰਿਹਾ ਹੈ ਜਿਥੋਂ ਟ੍ਰੇਨਿੰਗ ਲੈ ਕੇ 1,000 ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ।