ਅੰਮ੍ਰਿਤਸਰ : ਕੁਝ ਦਿਨ ਪਹਿਲਾਂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਬੁੱਧਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਮਜੀਠੀਆ ਨੇ ਗੁਰੂ ਘਰ ਵਿੱਚ ਸ਼ੁਕਰਾਨਾ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮਜੀਠੀਆ ਨਾਲ ਉਨ੍ਹਾਂ ਦੀ ਪਤਨੀ ਵਿਧਾਇਕਾ ਗੁਣੀਵ ਕੌਰ ਵੀ ਮੌਜੂਦ ਸਨ।
ਮੱਥਾ ਟੇਕਣ ਤੋਂ ਬਾਅਦ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣਾ ਸੱਚ ਦੀ ਜਿੱਤ ਹੈ। ਇਹ ਸਭ ਵਾਹਿਗੁਰੂ ਦੀ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਦਾ ਵਾਹਿਗੁਰੂ ਵਿੱਚ ਅਟੁੱਟ ਵਿਸ਼ਵਾਸ ਹੈ। ਇਹੀ ਕਾਰਨ ਹੈ ਕਿ ਅੱਜ ਉਹ ਇੱਥੇ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਸੱਚ ਦੀ ਲੰਮੀ ਲੜਾਈ ਅਜੇ ਲੜਨੀ ਬਾਕੀ ਹੈ, ਇਸ ਲਈ ਇਹ ਵਾਹਿਗੁਰੂ ਦੇ ਮਦਦ ਤੋਂ ਬਿਨਾਂ ਸੰਭਵ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਲੰਗਰ ਹਾਲ ਵਿੱਚ ਲੰਗਰ ਛੱਕਿਆ ਤੇ ਫਿਰ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ।
ਵਿਕਰਮ ਮਜੀਠੀਆ ਨੇ ਮੰਗਲਵਾਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਦੀ ਸਾਬਕਾ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਦਲਾ ਲੈਣ ਲਈ ਸਿਆਸੀ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ। ਉਨ੍ਹਾਂ ਵਿਰੁੱਧ ਕੇਸ ਦਰਜ ਕਰਨ ਲਈ ਵਾਰ-ਵਾਰ ਅਫਸਰ ਬਦਲੇ ਗਏ। ਹਾਲਾਂਕਿ, ਅਖੀਰ ਸੱਚਾਈ ਸਾਹਮਣੇ ਆ ਹੀ ਜਾਂਦੀ ਹੈ।
ਇਹ ਵੀ ਪੜ੍ਹੋ : ਮਾਪਿਆਂ ਨਾਲ ਸਕੂਟਰ ‘ਤੇ ਜਾ ਰਹੇ 6 ਸਾਲਾਂ ਮਾਸੂਮ ਲਈ ਚਾਈਨਾ ਡੋਰ ਬਣੀ ‘ਕਾਲ’, ਗਲਾ ਵੱਢਣ ਨਾਲ ਮੌਤ
ਦੱਸ ਦੇਈਏ ਕਿ ਸਾਬਕਾ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਫਰਵਰੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਕਰਮ ਸਿੰਘ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਮਜੀਠੀਆ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਕੁਝ ਦਿਨ ਪਹਿਲਾਂ ਉਹ ਇਸ ਕੇਸ ਵਿੱਚ ਕਰੀਬ 5 ਮਹੀਨੇ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਸਨ। ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਵੀ ਸਵਾਲ ਚੁੱਕੇ ਸਨ।
ਵੀਡੀਓ ਲਈ ਕਲਿੱਕ ਕਰੋ -: