Raju Srivastav Health Update: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਫਿਰ ਤੋਂ ਵਿਗੜ ਗਈ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਸ ਦੀ ਹਾਲਤ ਬਹੁਤ ਨਾਜ਼ੁਕ ਹੈ ਅਤੇ ਹਾਲਤ ਵਿੱਚ ਸੁਧਾਰ ਨਹੀਂ ਹੋ ਰਿਹਾ ਹੈ। ਡਾਕਟਰਾਂ ਨੇ ਪਰਿਵਾਰ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਦਿਲ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ ਹੈ।
ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ AIIMS ‘ਚ ਭਰਤੀ ਕਰਵਾਇਆ ਗਿਆ ਸੀ। 12 ਅਗਸਤ ਨੂੰ ਰਾਜੂ ਸ੍ਰੀਵਾਸਤਵ ਨੂੰ ਜਿਮ ਵਿੱਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਸ੍ਰੀਵਾਸਤਵ ਦਾ ਐਮਆਰਆਈ ਟੈਸਟ ਕਰਵਾਇਆ ਗਿਆ। ਕਾਮੇਡੀਅਨ ਨੂੰ ਐਮਰਜੈਂਸੀ ਐਂਜੀਓਗ੍ਰਾਫੀ ਲਈ ਕੈਥੀਟਰਾਈਜ਼ੇਸ਼ਨ ਲੈਬ ਵਿੱਚ ਲਿਜਾਇਆ ਗਿਆ। ਮਨੋਰੰਜਨ ਜਗਤ ‘ਚ ਸਰਗਰਮ ਰਹੇ ਰਾਜੂ ਸ਼੍ਰੀਵਾਸਤਵ ਨੂੰ 2005 ‘ਚ ਸਟੈਂਡ-ਅੱਪ ਕਾਮੇਡੀ ਸ਼ੋਅ ‘ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ’ ਦੇ ਪਹਿਲੇ ਸੀਜ਼ਨ ‘ਚ ਹਿੱਸਾ ਲੈਣ ਤੋਂ ਬਾਅਦ ਪਛਾਣ ਮਿਲੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਦਾਕਾਰ ਸ਼ੇਖਰ ਸੁਮਨ ਨੇ ਰਾਜੂ ਸ਼੍ਰੀਵਾਸਤਵ ਦੀ ਹੈਲਥ ਅਪਡੇਟ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਅੱਜ ਰਾਜੂ ਦੀ ਸਿਹਤ ਸਥਿਰ ਹੈ। ਉਹ ਬੇਹੋਸ਼ ਹੈ ਪਰ ਸਥਿਰ ਹੈ। ਉਨ੍ਹਾਂ ਨੂੰ ਠੀਕ ਹੋਣ ਵਿੱਚ ਇੱਕ ਹਫ਼ਤਾ ਲੱਗੇਗਾ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਪ੍ਰਧਾਨ ਮੰਤਰੀ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜੂ ਸ੍ਰੀਵਾਸਤਵ ਦੇ ਪਰਿਵਾਰ ਨਾਲ ਉਨ੍ਹਾਂ ਦੀ ਹਾਲਤ ਬਾਰੇ ਗੱਲ ਕੀਤੀ ਹੈ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਰਾਜੂ ਸ਼੍ਰੀਵਾਸਤਵ ਦੀ ਸਿਹਤ ਵਿੱਚ ਮਾਮੂਲੀ ਸੁਧਾਰ ਹੋਇਆ ਸੀ। 14 ਅਗਸਤ ਨੂੰ, ਉਸਦੇ ਭਤੀਜੇ ਕੁਸ਼ਲ ਸ਼੍ਰੀਵਾਸਤਵ ਨੇ ਖੁਲਾਸਾ ਕੀਤਾ ਕਿ ਰਾਜੂ ਏਮਜ਼ ਦੇ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਹੈ ਅਤੇ “ਸਥਿਰ ਹੈ”। ਅਜਿਹੇ ਵੀ ਦਾਅਵੇ ਕੀਤੇ ਗਏ ਸਨ ਕਿ ਉਹ ਜਿਮ ਵਿੱਚ ਬਹੁਤ ਜ਼ਿਆਦਾ ਮਿਹਨਤ ਕਰਦਾ ਹੈ, ਪਰ ਕੁਸ਼ਲ ਨੇ ਇਨ੍ਹਾਂ ਦਾਅਵਿਆਂ ਤੋਂ ਇਨਕਾਰ ਕੀਤਾ ਹੈ। ਉਸ ਨੇ ਕਾਮੇਡੀਅਨ ਦੇ ਪ੍ਰਸ਼ੰਸਕਾਂ ਨੂੰ ਪਰਿਵਾਰ ਨੂੰ ਪਰੇਸ਼ਾਨ ਨਾ ਕਰਨ ਦੀ ਬੇਨਤੀ ਕੀਤੀ ਅਤੇ ਆਪਣੇ ਸ਼ੁਭਚਿੰਤਕਾਂ ਨੂੰ ਵੀ ਪਰਿਵਾਰ ਨੂੰ ਸੰਦੇਸ਼ ਭੇਜਣ ਤੋਂ ਗੁਰੇਜ਼ ਕਰਨ ਲਈ ਕਿਹਾ।