Jacqueline Money Laundering Case: ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋਸ਼ੀ ਠਹਿਰਾਇਆ ਹੈ। ਦਿੱਲੀ ਦੀ ਅਦਾਲਤ ‘ਚ ਦਾਇਰ ਚਾਰਜਸ਼ੀਟ ‘ਚ ਜੈਕਲੀਨ ਫਰਨਾਂਡੀਜ਼ ਦਾ ਨਾਂ ਸ਼ਾਮਲ ਕੀਤਾ ਗਿਆ ਹੈ।
ਜੈਕਲੀਨ ਫਰਨਾਂਡੀਜ਼ ਦੇ ਵਕੀਲ ਨੇ ਇਹ ਬਿਆਨ ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਦਿੱਤਾ ਹੈ। ਦੱਸਣਯੋਗ ਹੈ ਕਿ ਸੁਕੇਸ਼ ਚੰਦਰਸ਼ੇਖਰ ਨੇ ਰੈਨਬੈਕਸੀ ਫਰਮ ਦੇ ਪ੍ਰਮੋਟਰ ਆਦਿਤਿਆ ਸਿੰਘ ਅਤੇ ਸ਼ਿਵਇੰਦਰ ਸਿੰਘ ਤੋਂ ਦਿੱਲੀ ਪੁਲਸ ਨੇ 215 ਕਰੋੜ ਰੁਪਏ ਦੀ ਵਸੂਲੀ ਕੀਤੀ ਸੀ। ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਚੰਦਰਸ਼ੇਖਰ ਇੱਕ-ਦੂਜੇ ਨੂੰ ਡੇਟ ਕਰ ਰਹੇ ਸਨ। ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਚੰਦਰਸ਼ੇਖਰ ਦੀਆਂ ਕਈ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਜਿਸ ਵਿੱਚ ਦੋਵੇਂ ਇੱਕ-ਦੂਜੇ ਦੇ ਕਰੀਬ ਦੇਖੇ ਜਾ ਸਕਦੇ ਹਨ। ਜੈਕਲੀਨ ਫਰਨਾਂਡੀਜ਼ ਕਿੱਕ, ਭੂਤ ਪੁਲਸ ਵਿਕਰਾਂਤ ਰੋਨਾ ਵਰਗੀਆਂ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਜੈਕਲੀਨ ਫਰਨਾਂਡੀਜ਼ ਦੇ ਵਕੀਲ ਨੇ ਦਾਅਵਾ ਕੀਤਾ, ‘ਜੈਕਲੀਨ ਫਰਨਾਂਡੀਜ਼ ਨੇ ਜਾਂਚ ਦੌਰਾਨ ਜਾਂਚ ਏਜੰਸੀਆਂ ਨੂੰ ਪੂਰਾ ਸਹਿਯੋਗ ਦਿੱਤਾ ਸੀ। ਇਸ ਤੋਂ ਇਲਾਵਾ ਉਸ ਨੂੰ ਭੇਜੇ ਗਏ ਸਾਰੇ ਸੰਮਨਾਂ ‘ਚ ਉਹ ਹਾਜ਼ਰ ਹੋਈ ਹੈ। ਵਕੀਲ ਨੇ ਇਹ ਵੀ ਕਿਹਾ ਕਿ ਜੈਕਲੀਨ ਫਰਨਾਂਡੀਜ਼ ਨੇ ਇਸ ਮਾਮਲੇ ਨਾਲ ਜੁੜੀ ਸਾਰੀ ਜਾਣਕਾਰੀ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਦੇ ਦਿੱਤੀ ਹੈ ਪਰ ਏਜੰਸੀ ਨੇ ਉਸ ਦੀ ਤਾਰੀਫ ਕਰਨ ਦੀ ਬਜਾਏ ਉਸ ਨੂੰ ਇਸ ਕੇਸ ਵਿੱਚ ਮੁਲਜ਼ਮ ਬਣਾ ਦਿੱਤਾ ਹੈ। ਉਹ ਇੱਕ ਵੱਡੀ ਅਪਰਾਧਿਕ ਸਾਜ਼ਿਸ਼ ਦਾ ਸ਼ਿਕਾਰ ਹੋ ਗਈ ਹੈ। ਜੈਕਲੀਨ ਫਰਨਾਂਡੀਜ਼ ਇਸ ਸਮੇਂ ਭਾਰਤ ‘ਚ ਹੈ ਅਤੇ ਉਨ੍ਹਾਂ ਦੇ ਦੇਸ਼ ਛੱਡਣ ‘ਤੇ ਪਾਬੰਦੀ ਲੱਗ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਵਧ ਸਕਦੀਆਂ ਹਨ। ਜੈਕਲੀਨ ਫਰਨਾਂਡੀਜ਼ ਦੀਆਂ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਈ ਫਿਲਮਾਂ ‘ਚ ਅਹਿਮ ਭੂਮਿਕਾ ਨਿਭਾਈ ਹੈ।