ਅੰਮ੍ਰਿਤਸਰ ‘ਚ ਸਬ-ਇੰਸਪੈਕਟਰ ਦੀ ਬੋਲੈਰੋ ‘ਚ ਬੰਬ ਰੱਖਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਹਰਪਾਲ ਸਿੰਘ ਅਤੇ ਫਤਿਹ ਦੀਪ ਸਿੰਘ ਨੂੰ ਪੁਲਿਸ ਨੇ ਵੀਰਵਾਰ ਸਵੇਰੇ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਦੋਵਾਂ ਤਸਕਰਾਂ ਨੂੰ ਅੱਠ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਦੋਵੇਂ ਮੁਲਜ਼ਮ ਸੋਮਵਾਰ ਰਾਤ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਬੋਲੈਰੋ ਵਿੱਚ ਆਈਈਡੀ ਲਗਾ ਕੇ ਫਰਾਰ ਹੋ ਗਏ ਸਨ। ਪੁਲਿਸ ਦੇ ਸਪੈਸ਼ਲ ਸੈੱਲ ਨੇ ਉਨ੍ਹਾਂ ਨੂੰ ਬੁੱਧਵਾਰ ਦੁਪਹਿਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ, ਜਿੱਥੋਂ ਦੋਵੇਂ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ : ਘਰੇਲੂ ਉਡਾਣਾਂ ‘ਚ ਕਿਰਪਾਨ ‘ਤੇ ਪਾਬੰਦੀ ਹਟਾਉਣ ‘ਤੇ ਕੇਂਦਰ ਨੂੰ ਨੋਟਿਸ, ਹਾਈਕੋਰਟ ਨੇ ਮੰਗਿਆ ਜਵਾਬ
ਅੰਮ੍ਰਿਤਸਰ ਵਿੱਚ ਭਾਰੀ ਸੁਰੱਖਿਆ ਪ੍ਰਬੰਧਾਂ ਦਰਮਿਆਨ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਪੌਸ਼ ਕਲੋਨੀ ਰਣਜੀਤ ਐਵੀਨਿਊ ਵਿੱਚ ਸੀਆਈਏ ਸਟਾਫ਼ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਰਿਹਾਇਸ਼ ਦੇ ਬਾਹਰ ਖੜ੍ਹੀ ਇੱਕ ਬੋਲੈਰੋ ਗੱਡੀ ਵਿੱਚ ਆਈਈਡੀ ਲਗਾ ਕੇ ਮੋਟਰਸਾਈਕਲ ‘ਤੇ ਫਰਾਰ ਹੋ ਗਏ ਸਨ। ਪੁਲਿਸ ਅਧਿਕਾਰੀ ਦੀ ਕਾਰ ਧੋ ਰਹੇ ਲੜਕੇ ਨੇ ਇਹ ਦੇਖਿਆ ਤਾਂ ਵੱਡੀ ਗਿਣਤੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਬੰਬ ਰੋਕੂ ਦਸਤੇ ਦੇ ਜਵਾਨਾਂ ਨੇ ਆਈਈਡੀ ਨੂੰ ਗੱਡੀ ਤੋਂ ਵੱਖ ਕਰਕੇ ਦੂਰ ਸੁੰਨਸਾਨ ਇਲਾਕੇ ਵਿੱਚ ਰੱਖਿਆ।
ਅਧਿਕਾਰੀਆਂ ਨੇ ਸੀਸੀਟੀਵੀ ਫੁਟੇਜ ਵਿੱਚ ਪਾਇਆ ਕਿ 15 ਅਤੇ 16 ਅਗਸਤ ਦੀ ਦਰਮਿਆਨੀ ਰਾਤ ਨੂੰ ਕਰੀਬ 2:03 ਵਜੇ ਦੋ ਮੋਟਰਸਾਈਕਲ ਸਵਾਰ ਵਿਅਕਤੀ ਬੋਲੈਰੋ ਕਾਰ ਕੋਲ ਆਏ। ਇੱਕ ਵਿਅਕਤੀ ਨੇ ਹੱਥ ਵਿੱਚ ਫੜੀ ਆਈ.ਈ.ਡੀ. ਨੂੰ ਕਾਰ ਦੇ ਪਿਛਲੇ ਟਾਇਰ ਹੇਠਾਂ ਪਾਉਣਾ ਸ਼ੁਰੂ ਕਰ ਦਿੱਤਾ, ਜਦੋਂ ਕਿ ਦੂਜੇ ਵਿਅਕਤੀ ਨੇ ਮੋਟਰਸਾਈਕਲ ਮੋੜ ਲਿਆ ਅਤੇ ਕਾਰ ਦੇ ਕੋਲ ਪਹੁੰਚ ਕੇ ਵਾਪਸ ਰੁਕਿਆ ਅਤੇ ਆਪਣਾ ਮੋਟਰਸਾਈਕਲ ਸਟਾਰਟ ਕਰ ਲਿਆ। ਬੋਲੈਰੋ ਕਾਰ ਦੇ ਪਿਛਲੇ ਹਿੱਸੇ ਵਿੱਚ ਆਈਈਡੀ ਲਗਾਏ ਜਾਣ ਤੋਂ ਬਾਅਦ ਪਹਿਲਾਂ ਮੋਟਰਸਾਈਕਲ ’ਤੇ ਸਵਾਰ ਵਿਅਕਤੀ ਆਏ ਅਤੇ ਦੋਵੇਂ ਮੌਕੇ ਤੋਂ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਸਬ-ਇੰਸਪੈਕਟਰ ਦਿਲਬਾਗ ਸਿੰਘ ਅੱਤਵਾਦ ਦੌਰਾਨ ਪੁਲਿਸ ‘ਚ ਭਰਤੀ ਹੋਏ ਸਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦਾ ਹੋਏ ਦਿਲਬਾਗ ਸਿੰਘ ਫਰਵਰੀ 1990 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਏ ਸਨ। ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਦਿਲਬਾਗ ਸਿੰਘ ਦੀ ਪਹਿਲੀ ਪੋਸਟਿੰਗ ਸੀਆਈਏ ਸਟਾਫ਼ ਅੰਮ੍ਰਿਤਸਰ ਵਿੱਚ ਹੋਈ, ਜਿੱਥੇ ਫੜੇ ਗਏ ਅੱਤਵਾਦੀਆਂ ਨੂੰ ਲਿਆਂਦਾ ਜਾਂਦਾ ਸੀ। ਉਦੋਂ ਅੱਤਵਾਦੀਾਂ ਦੀ ਇੰਨੀ ਦਹਿਸ਼ਤ ਸੀ ਕਿ ਪੁਲਿਸ ਦੇ ਕਈ ਵੱਡੇ-ਵੱਡੇ ਅਧਇਕਾਰੀ ਵੀ ਉਨ੍ਹਾਂ ਤੋਂ ਸਵਾਲ-ਜਵਾਬ ਕਰਨ ਤੋਂ ਡਰਦੇ ਸਨ। ਸਿਪਾਹੀ ਦਿਲਬਾਗ ਸਿੰਘ ਨੇ ਅੱਤਵਾਦ ਦੇ ਦੌਰ ਵਿੱਚ ਉਨ੍ਹਾਂ ਨੇ ਖੂਬ ਕੰਮ ਕੀਤਾ ਤੇ ਹੌਲੀ-ਹੌਲੀ ਕਾਂਸਟੇਬਲ ਤੋਂ ਤਰੱਕੀ ਪਾਉਂਦੇ-ਪਾਉਂਦੇ ਸਾਲ 2013 ਵਿੱਚ ਸਬ-ਇੰਸਪੈਕਟਰ ਬਣ ਗਏ।