ਪੰਜਾਬ ਦੇ ਦਰਿਆਈ ਪਾਣੀਆਂ, ਪ੍ਰਦੇਸ਼ਾਂ ਅਤੇ ਹਰ ਵਾਂਝੇ ਦੇ ਹੱਕਾਂ ਦੀ ਰਾਖੀ ਅਤੇ ਸੰਘਰਸ਼ ਕਰਦੇ ਹੋਏ ਆਪਣਾ ਜੀਵਨ ਬਤੀਤ ਕਰਨ ਵਾਲੇ ਸਾਬਕਾ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 100 ਸਾਲ ਦੀ ਉਮਰ ‘ਚ ਅੱਜ ਸ਼ਾਮ ਫੋਰਟਿਸ ਹਸਪਤਾਲ ਮੋਹਾਲੀ ‘ਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਕੱਲ੍ਹ ਸ਼ਾਮ ਇੱਥੇ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : 81 ਦਿਨ ‘ਚ ਚਾਰਜਸ਼ੀਟ ਤਿਆਰ, ਲਾਰੈਂਸ ਮਾਸਟਰਮਾਈਂਡ, 40 ਗਵਾਹਾਂ ਦਾ ਜ਼ਿਕਰ
ਕੁਮੇਦਾਨ ਇੱਕ ਖੇਤੀ ਮਾਹਿਰ ਸਨ। ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਦਰਿਆਈ ਪਾਣੀਆਂ ਬਾਰੇ ਪੰਜਾਬ ਅਸੈਂਬਲੀ ਦਾ ਮਤਾ ਸਿੰਚਾਈ ਵਿਭਾਗ ਦੇ ਸਲਾਹਕਾਰ ਪ੍ਰੀਤਮ ਸਿੰਘ ਕੁਮੇਦਾਨ ਦੀ ਵੱਖਰੀ ਮੋਹਰ ਲਗਾਉਂਦਾ ਹੈ। ਉਹ ਪਿਛਲੇ ਕਈ ਦਹਾਕਿਆਂ ਤੋਂ ਰਾਜਸਥਾਨ ਅਤੇ ਹਰਿਆਣਾ ਨੂੰ ਰਾਵੀ, ਬਿਆਸ ਅਤੇ ਸਤਲੁਜ ਦੇ ਦਰਿਆਈ ਪਾਣੀਆਂ ਦੀ ਕੀਮਤ ਅਦਾ ਕਰਨ ਲਈ ਸਰਕਾਰ ‘ਤੇ ਦਬਾਅ ਪਾ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: