ਪੰਜਾਬ ਵਿਚ ਖੇਤੀ ਮਸ਼ੀਨਰੀ ਖਰੀਦ ‘ਚ 150 ਕਰੋੜ ਦੇ ਘਪਲੇ ਦੀ ਜਾਂਚ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆ ਗਏ ਹਨ। ਇਸ ਦੀ ਵਜ੍ਹਾ ਹੈ ਕਿ ਤਤਕਾਲੀ ਕਾਂਗਰਸ ਸਰਕਾਰ ਵਿਚ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਕੋਲ ਹੀ ਖੇਤੀ ਵਿਭਾਗ ਸੀ। ਖੇਤੀ ਮੰਤਰੀ ਕੁਲਦੀਪ ਧਾਲੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਲੋੜ ਪੈਣ ‘ਤੇ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿਛ ਕੀਤੀ ਜਾਵੇਗੀ।
ਪੰਜਾਬ ਵਿਚ 2018-19 ਤੋਂ 2021-22 ਦੌਰਾਨ ਕਿਸਾਨਾਂ ਨੂੰ 90422 ਮਸ਼ੀਨਾਂ ਵੰਡੀਆਂ ਗਈਆਂ ਹਨ। ਖੇਤੀ ਕੰਮ ਵਾਲੀਆਂ ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕੇਂਦਰ ਤੋਂ 1178 ਕਰੋੜ ਰੁਪਏ ਦੀ ਸਬਸਿਡੀ ਵੀ ਆਈ ਸੀ। ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਮਸ਼ੀਨਾਂ ਦੀ ਖਰੀਦ ਵਿਚ ਘਪਲਾ ਹੋਣ ਦਾ ਮਾਮਲਾ ਸਾਹਮਣੇ ਆਇਆ। ਖੇਤੀਬਾੜੀ ਮੰਤਰੀ ਨੇ ਜ਼ਿਲ੍ਹੇ ਦੇ ਖੇਤੀਬਾੜੀ ਅਧਿਕਾਰੀਆਂ ਤੋਂ ਮਸ਼ੀਨਾਂ ਦਾ ਮੌਕੇ ’ਤੇ ਨਿਰੀਖਣ ਕੀਤਾ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਵਿੱਚ ਮਸ਼ੀਨਾਂ ਦਾ ਰਿਕਾਰਡ ਨਹੀਂ ਮਿਲਿਆ। ਕੁਝ ਜ਼ਿਲ੍ਹਿਆਂ ਵਿੱਚ ਮਸ਼ੀਨਾਂ ਕਿਸ ਨੂੰ ਦਿੱਤੀਆਂ ਗਈਆਂ, ਇਸ ਬਾਰੇ ਵੀ ਜਾਣਕਾਰੀ ਨਹੀਂ ਹੈ। 13 ਫੀਸਦੀ ਮਸ਼ੀਨਾਂ ਗਾਇਬ ਪਾਈਆਂ ਗਈਆਂ।
ਇਹ ਵੀ ਪੜ੍ਹੋ : ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਮਾਨਸਾ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ‘ਤੇ ਸੀ 8-9 ਲੱਖ ਦਾ ਲੋਨ
ਘਪਲੇ ਦੀ ਪੁਸ਼ਟੀ ਹੁੰਦੇ ਹੀ ਮੰਤਰੀ ਕੁਲਦੀਪ ਧਾਲੀਵਾਲ ਨੇ ਜਾਂਚ ਵਿਜੀਲੈਂਸ ਤੋਂ ਕਰਾਉਣ ਦੀ ਸਿਫਾਰਸ਼ ਕੀਤੀ ਹੈ ਹੁਣ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਰ ਨੇ ਕਿਹਾ ਹੈ ਕਿ ਜਿਸ ਸਮੇਂ ਇਹ ਘਪਲਾ ਹੋਇਆ, ਖੇਤੀ ਮੰਤਰਾਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ। ਮਾਨ ਸਰਕਾਰ ਦੇ ਖੇਤੀ ਮੰਤਰੀ ਕੁਲਦੀਪ ਧਾਲੀਵਾਰ ਨੇ ਕਿਹਾ ਕਿ ਇਹ ਕੈਪਟਨ ਦੀ ਜ਼ਿੰਮੇਵਾਰੀ ਸੀ ਕਿ ਮਸ਼ੀਨਾਂ ਸਹੀ ਤਰੀਕੇ ਨਾਲ ਵੰਡੀਆਂ ਜਾਣਗੇ। ਇਸ ਮਾਮਲੇ ਵਿਚ ਕੈਪਟਨ ਵੀ ਜਾਂਚ ਦੇ ਦਾਇਰੇ ਵਿਚ ਰਹਿਣਗੇ। ਮੰਤਰੀ ਨੇ ਕਿਹਾ ਕਿ ਸਰਕਾਰ 150 ਕਰੋੜ ਰੁਪਏ ਰਿਕਵਰ ਕਰੇਗੀ ਤੇ ਜਾਂਚ ਵਿਚ ਕਸੂਰਵਾਰ ਲੋਕਾਂ ‘ਤੇ ਐਕਸ਼ਨ ਵੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਪੰਜਾਬ ਸਰਕਾਰ ਨੇ ਕਿਹਾ ਕਿ ਉਸ ਨੇ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਦੌਰਾਨ ਕਿਸਾਨਾਂ ਫਸਲ ਦੀ ਰਹਿੰਦ-ਖੂਹਦ ਸਬੰਧੀ ਮਸ਼ੀਨਾਂ ਦੀ ਵੰਡ ਵਿਚ ਹੋਏ ਘਪਲੇ ਸਬੰਧੀ ਵਿਜੀਲੈਂਸ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਜੀਲੈਂਸ ਨੇ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।