ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਦੇ ਬਾਵਜੂਦ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ । ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਵਿਜੀਲੈਂਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ। ਜਿਸ ਕਾਰਨ ਪੰਜਾਬ ਕਾਂਗਰਸ ਦੋਫਾੜ ਦਿਖਾਈ ਦਿੱਤੀ । ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਕਾਰ ਕਾਂਗਰਸ ਭਵਨ ਦੇ ਅੰਦਰ ਜਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਭੜਕ ਗਏ ਤੇ ਵਾਪਸ ਪਰਤ ਗਏ। ਉੱਥੇ ਹੀ ਦੂਜੇ ਪਾਸੇ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੂੰ ਕਾਂਗਰਸ ਭਵਨ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਗੁੱਸਾ ਆ ਗਿਆ । ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਪੁਲਿਸ ਨੇ ਇਹ ਸਭ ਕਿਸੇ ਦੇ ਇਸ਼ਾਰੇ ‘ਤੇ ਕੀਤਾ ਹੈ ।
ਦੱਸ ਦੇਈਏ ਕਿ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਵਿਜੀਲੈਂਸ ਬਿਊਰੋ ਦਾ ਘਿਰਾਓ ਕਰ ਰਹੀ ਹੈ। ਇਸ ਰਾਹੀਂ ਸਾਬਕਾ ਕਾਂਗਰਸੀ ਨੇਤਾਵਾਂ ‘ਤੇ ਕੇਸ ਦਰਜ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਲਈ ਬਾਜਵਾ ਸੈਕਟਰ 15 ਸਥਿਤ ਕਾਂਗਰਸ ਭਵਨ ਆਏ ਸਨ। ਜਦੋਂ ਉਨ੍ਹਾਂ ਦੀ ਗੱਡੀ ਕਾਂਗਰਸ ਭਵਨ ਪਹੁੰਚੀ ਤਾਂ ਬਾਜਵਾਂ ਦੀ ਗੱਡੀ ਲਈ ਗੇਟ ਨਹੀਂ ਖੋਲ੍ਹਿਆ ਗਿਆ। ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਵਾਰ-ਵਾਰ ਕਹਿਣ ’ਤੇ ਵੀ ਗੇਟ ਨਹੀਂ ਖੋਲ੍ਹਿਆ ਗਿਆ । ਇਸ ਦੌਰਾਨ ਕੁਝ ਗੱਡੀਆਂ ਪਹਿਲਾਂ ਹੀ ਅੰਦਰ ਖੜ੍ਹੀਆਂ ਸਨ। ਪੁਲਿਸ ਵਾਲਿਆਂ ਨੇ ਕਿਹਾ ਕਿ ਗੇਟ ਖ਼ਰਾਬ ਹੈ। ਬਾਜਵਾ ਕਾਰ ਤੋਂ ਹੇਠਾਂ ਉਤਰ ਕੇ ਅੰਦਰ ਚਲੇ ਗਏ ਪਰ ਥੋੜ੍ਹੀ ਦੇਰ ਬਾਅਦ ਬਾਹਰ ਆ ਕੇ ਕਾਰ ਵਿੱਚ ਬੈਠ ਕੇ ਚਲੇ ਗਏ।
ਇਹ ਵੀ ਪੜ੍ਹੋ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ
ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਬਾਜਵਾ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਉਹ ਸਾਡੇ CLP ਨੇਤਾ ਹਨ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਵੀ ਗੁੱਸੇ ਵਿੱਚ ਕਿਹਾ ਕਿ ਉਨ੍ਹਾਂ ਦੀ ਕਾਰ ਨੂੰ ਕਿਵੇਂ ਰੋਕਿਆ ਗਿਆ । ਵੜਿੰਗ ਦੇ ਰੌਲੇ ਰੱਪੇ ਤੋਂ ਬਾਅਦ ਕਾਂਗਰਸ ਭਵਨ ਦਾ ਗੇਟ ਖੁੱਲ੍ਹ ਗਿਆ। ਵੜਿੰਗ ਨੇ ਕਿਹਾ ਕਿ ਜੇਕਰ ਕਿਸੇ ਪੁਲਿਸ ਮੁਲਾਜ਼ਮ ਨੇ ਦੁਰਵਿਵਹਾਰ ਕੀਤਾ ਹੈ ਤਾਂ ਉਸ ਨੂੰ ਇੱਥੋਂ ਡਿਊਟੀ ਤੋਂ ਹਟਾ ਦਿੱਤਾ ਜਾਵੇਗਾ । ਇਸ ਸਬੰਧੀ ਅੱਗੇ ਸ਼ਿਕਾਇਤ ਵੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: