ਜੰਤਰ-ਮੰਤਰ ‘ਤੇ ਕਿਸਾਨ ਸੰਗਠਨਾਂ ਵੱਲੋਂ ਆਯੋਜਿਤ ਇਕ ਦਿਨ ਦੀ ਮਹਾਪੰਚਾਇਤ ਖਤਮ ਹੋ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਹੈ ਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹਨ ਤਾਂ 15 ਦਿਨ ਬਾਅਦ ਅੰਦੋਲਨ ਤੇਜ਼ ਹੋ ਸਕਦਾ ਹੈ।
ਦੂਜੇ ਪਾਸੇ ਇਸ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਵੀ ਇਸ ਸਬੰਧੀ ਆਪਣਾ ਅਧਿਕਾਰਤ ਸਪੱਸ਼ਟੀਕਰਨ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਗੈਰ-ਸਿਆਸੀ ਕਿਸਾਨ ਜਥੇਬੰਦੀ ਬੀਕੇਯੂ ਏਕਤਾ ਸਿੱਧੂਪੁਰ ਦੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਦਿੱਤਾ ਗਿਆ ਹੈ, ਜਿਸ ਨੂੰ ਦੇਸ਼ ਭਰ ਦੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ ਸਮਰਥਨ ਦੱਸਿਆ ਜਾ ਰਿਹਾ ਹੈ।
ਐਸਕੇਐਮ ਨੇ ਮੀਡੀਆ ਨੂੰ ਜਾਰੀ ਕੀਤੇ ਸਪਸ਼ਟੀਕਰਨ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਕਿਸਾਨ ਮਹਾਂਪੰਚਾਇਤ ਜਾਂ ਸੋਮਵਾਰ ਨੂੰ ਜੰਤਰ-ਮੰਤਰ ਵਿਖੇ ਬੁਲਾਇਆ ਗਿਆ ਧਰਨਾ ਸੰਯੁਕਤ ਕਿਸਾਨ ਮੋਰਚਾ ਦਾ ਸੱਦਾ ਨਹੀਂ ਹੈ। ਇਹ ਸੱਦਾ ਕੁਝ ਕਿਸਾਨ ਯੂਨੀਅਨਾਂ ਦੁਆਰਾ ਦਿੱਤਾ ਗਿਆ ਹੈ ਜੋ 2020-21 ਦੇ ਕਿਸਾਨ ਪ੍ਰਦਰਸ਼ਨ ਦੌਰਾਨ ਐਸਕੇਐਮ ਦਾ ਹਿੱਸਾ ਸਨ। ਧਰਨੇ ਦੀ ਅਗਵਾਈ ਬੀਕੇਯੂ ਏਕਤਾ ਸਿੱਧੂਪੁਰ ਦੇ ਜਗਜੀਤ ਸਿੰਘ ਡੱਲੇਵਾਲ ਕਰ ਰਹੇ ਹਨ, ਜਦਕਿ ਹੋਰ ਕਿਸਾਨ ਜਥੇਬੰਦੀਆਂ ਅਤੇ ਆਗੂ ਇਸ ਦਾ ਹਿੱਸਾ ਨਹੀਂ ਹਨ।
ਵੀਡੀਓ ਲਈ ਕਲਿੱਕ ਕਰੋ -: