ਅੰਮ੍ਰਿਤਸਰ ਆਈਈਡੀ ਬੰਬ ਮਾਮਲੇ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਮਲੇ ਦੇ ਮਾਸਟਰਮਾਈਂਡ ਖੁਸ਼ਹਾਲਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅੰਮ੍ਰਿਤਸਰ ਦੇ ਹੀ ਮਕਬੂਲਪੁਰਾ ਚੌਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਖੁਸ਼ਹਾਲਦੀਪ ਸਿੰਘ ਨੂੰ ਅਦਾਲਤ ‘ਚ ਪੇਸ਼ ਖੀਤਾ ਗਿਆ ਤੇ ਉਸ ਦਾ 3 ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਖੁਸ਼ਹਾਲਦੀਪ ਕੈਨੇਡਾ ਅਤੇ ਪਾਕਿਸਤਾਨ ‘ਚ ਰਹਿ ਰਹੇ ਅੱਤਵਾਦੀਆਂ ਦੇ ਸੰਪਰਕ ‘ਚ ਸੀ। ਖੁਸ਼ਹਾਲਦੀਪ ਭਿੱਖੀਵਿੰਡ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਪਿਛਲੇ ਹਫਤੇ ਮਾਮਲੇ ਨਾਲ ਜੁੜੇ ਮੁਲਜ਼ਮ ਹਰਪਾਲ ਸਿੰਘ ਅਤੇ ਸਾਥੀ ਫਤਿਹਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਆਈਈਡੀ ਬੰਬ ਪਲਾਂਟ ਦੀ ਘਟਨਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਵਾਪਰੀ ਸੀ ਜਦੋਂ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਹੇਠੋਂ ਬੰਬ ਮਿਲਣ ਦੀ ਸੂਚਨਾ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਜਾਣਕਾਰੀ ਅਨੁਸਾਰ ਸਵੇਰੇ ਕਾਰ ਧੋਣ ਆਏ ਦੋ ਨੌਜਵਾਨਾਂ ਨੇ ਕਾਰ ਦੇ ਇਕ ਟਾਇਰ ਨੇੜੇ ਤਾਰ ਵੇਖ ਕੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੂੰ ਇਸ ਦੀ ਸੂਚਨਾ ਦਿੱਤੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਚੁੱਕੀ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਹੁਣ ਤੱਕ ਇਸ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।