ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੈ। ਉਹ 27 ਅਗਸਤ ਤੱਕ ਜੇਲ੍ਹ ਵਿਚ ਹੀ ਰਹਿਣਗੇ। ਦੂਜੇ ਪਾਸੇ ਮਨੀ ਲਾਂਡਰਿੰਗ ਮਾਮਲੇ ਵਿਚ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਅੱਜ ਨਿਯਮਿਤ ਜ਼ਮਾਨਤ ਦੇ ਦਿੱਤੀ ਗਈ। ਉਨ੍ਹਾਂ ਨੂੰ ਇਸ ਮਾਮਲੇ ਵਿਚ 6 ਅਗਸਤ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ। ਅੰਤਰਿਮ ਜ਼ਮਾਨਤ ਦਿੰਦੇ ਸਮੇਂ ਅਦਾਲਤ ਨੇ ਕਿਹਾ ਕਿ ਇਹ ਨੋਟ ਕੀਤਾ ਗਿਆ ਕਿ ਉਨ੍ਹਾਂ ਨੂੰ ਜਾਂਚ ਦੌਰਾਨ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ।
ਦੱਸ ਦੇਈਏ ਕਿ ਈਡੀ ਨੇ ਸੀਬੀਆਈ ਵੱਲੋਂ 24 ਅਗਸਤ 2017 ਨੂੰ ਦਰਜ ਐੱਫਆਈਆਰ ਦੇ ਆਧਾਰ ‘ਤੇ ਸਤੇਂਦਰ ਜੈਨ ਤੇ ਹੋਰਨਾਂ ਖਿਲਾਫ ਮਨੀ ਲਾਂਡਰਿੰਗ ਮਾਮਲਿਆਂ ਤਹਿਤ ਜਾਂਚ ਸ਼ੁਰੂ ਕੀਤੀ ਸੀ। ਸੀਬੀਆਈ ਨੇ ਦੋਸ਼ ਲਗਾਇਆ ਸੀ ਕਿ ਦਿੱਲੀ ਸਰਕਾਰ ਵਿਚ ਮੰਤਰੀ ਰਹਿਣ ਦੌਰਾਨ 14 ਫਰਵਰੀ 2015 ਤੋਂ 31 ਮਈ 2017 ਵਿਚ ਜੈਨ ਨੇ ਆਮਦਨ ਤੋਂ ਵੱਧ ਜਾਇਦਾਦ ਕਮਾਈ।
ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਚਾਰਜਸ਼ੀਟ ਜਾਂ ਮੁਕੱਦਮੇ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਅਦਾਲਤ ਵਿੱਚ 27 ਜੁਲਾਈ ਨੂੰ ਦਾਇਰ ਕੀਤੀ ਗਈ ਸੀ ਅਤੇ ਅਦਾਲਤ ਨੇ ਇਸ ਦਾ ਨੋਟਿਸ ਲਿਆ ਹੈ। ਚਾਰਜਸ਼ੀਟ ਵਿੱਚ, ਈਡੀ ਨੇ ਸਤੇਂਦਰ ਜੈਨ, ਉਸਦੀ ਪਤਨੀ ਪੂਨਮ ਜੈਨ ਅਤੇ ਸਾਥੀਆਂ ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਗ੍ਰਿਫਤਾਰ ਕੀਤਾ ਸੀ।
ਸਤੇਂਦਰ ਜੈਨ ਨੂੰ ਈਡੀ ਨੇ ਪਹਿਲਾਂ 30 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ ਤੇ ਉਸ ਦੇ ਬਾਅਦ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਸੀ। ਈਡੀ ਨੇ ਵੈਭਵ ਜੈਨ ਤੇ ਅੰਕੁਸ਼ ਜੈਨ ਨੂੰ ਵੀ ਗ੍ਰਿਫਤਾਰ ਕੀਤਾ ਸੀ ਤੇ ਉਹ ਵੀ ਮੰਤਰੀ ਨਾਲ ਨਿਆਇਕ ਹਿਰਾਸਤ ਵਿਚ ਹਨ। ਈਡੀ ਨੇ ਇਸ ਤੋਂ ਪਹਿਲਾਂ ਜੈਨ ਦੇ ਪਰਿਵਾਰ ਦੀ 4.81 ਕਰੋੜ ਰੁਪਏ ਦੀ ਜਾਇਦਾਦ ਅਤੇ ਉਨ੍ਹਾਂ ਦੇ ਖਿਲਾਫ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ “ਮੁਨਾਫੇ ਵਾਲੀ ਮਾਲਕੀ ਅਤੇ ਨਿਯੰਤਰਿਤ” ਕੰਪਨੀਆਂ ਨੂੰ ਕੁਰਕ ਕੀਤਾ ਸੀ। ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਜੈਨ ਸਿਹਤ, ਊਰਜਾ ਅਤੇ ਕੁਝ ਹੋਰ ਵਿਭਾਗਾਂ ਦੇ ਇੰਚਾਰਜ ਸਨ।
ਵੀਡੀਓ ਲਈ ਕਲਿੱਕ ਕਰੋ -: