ਬਠਿੰਡਾ, ਪੰਜਾਬ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਨੇ ਮਈ 2020 ਵਿੱਚ ਥੈਲੇਸੀਮੀਆ ਤੋਂ ਪੀੜਤ ਔਰਤ ਨੂੰ ਐੱਚਆਈਵੀ ਪਾਜ਼ੇਟਿਵ ਖੂਨ ਚੜ੍ਹਾ ਕੇ ਸੰਕਰਮਿਤ ਕੀਤਾ ਸੀ, ਪਰ ਬਲੱਡ ਬੈਂਕ ਅਤੇ ਹਸਪਤਾਲ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਨੇ ਔਰਤ ਅਤੇ ਉਸ ਦੇ ਪਰਿਵਾਰ ਨੂੰ ਐੱਚ.ਆਈ.ਵੀ. ਦੂਸ਼ਿਤ ਬਲੱਡ ਚੜ੍ਹਾਉਣ ‘ਤੇ ਕਈ ਮਹੀਨਿਆਂ ਬਾਅਦ ਵੀ ਜਾਣਕਾਰੀ ਨਹੀਂ ਦਿੱਤੀ।
ਇਸ ਕਰਕੇ ਮਾਂ ਦਾ ਦੁੱਧ ਚੁੰਘਣ ਵਾਲੀ ਤਿੰਨ ਸਾਲ ਦੀ ਬੱਚੀ ਵੀ ਐੱਚਆਈਵੀ ਪਾਜ਼ੇਟਿਵ ਹੋ ਗਈ ਅਤੇ ਔਰਤ ਦਾ ਪਤੀ ਵੀ ਐੱਚ.ਆਈ.ਵੀ. ਪੌਜ਼ੀਟਿਵ ਹੋ ਗਿਆ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ 27 ਅਗਸਤ 2021 ਨੂੰ ਸਰਕਾਰੀ ਹਸਪਤਾਲ ਦੀ ਟੀਮ ਨੇ ਔਰਤ ਅਤੇ ਉਸਦੇ ਪਰਿਵਾਰ ਦਾ ਟੈਸਟ ਕੀਤਾ। ਔਰਤ ਗਰੀਬ ਪਰਿਵਾਰ ਤੋਂ ਹੈ, ਔਰਤ ਦਾ ਪਤੀ ਮਜ਼ਦੂਰੀ ਕਰਦਾ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ ਟਵਿਟਰ ਅਕਾਊਂਟ, ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ ਇਨਸਾਫ਼ ਦੀ ਲੜਾਈ
ਸਮਾਜ ਸੇਵੀ ਸੋਨੂੰ ਮਹੇਸ਼ਵਰੀ ਨੇ ਇਸ ਮਾਮਲੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਸੀ। ਸ਼ਿਕਾਇਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼ਿਕਾਇਤ ‘ਤੇ ਕੇਸ ਨੰਬਰ 135752/CR/2021 ਦਰਜ ਕਰਦੇ ਹੋਏ ਪੀੜਤ ਔਰਤ ਨੂੰ ਸਿਹਤ ਵਿਭਾਗ ਤੋਂ 4 ਲੱਖ ਰੁਪਏ ਦਾ ਮੁਆਵਜ਼ਾ ਦਿਵਾਇਆ ਅਤੇ ਮਾਮਲਾ ਅਗਲੀ ਕਾਰਵਾਈ ਲਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸੌਂਪ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ
ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਸਿਹਤ ਡਾਇਰੈਕਟਰ ਨੂੰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੰਦਿਆਂ ਅਗਲੀ ਸੁਣਵਾਈ 5 ਦਸੰਬਰ ਨੂੰ ਤੈਅ ਕੀਤੀ ਹੈ। ਸ਼ਿਕਾਇਤਕਰਤਾ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਐਚ.ਆਈ.ਵੀ ਪਾਜ਼ੀਟਿਵ ਖੂਨ ਚੜ੍ਹਾ ਕੇ ਮਾਸੂਮਾਂ ਦੀਆਂ ਜਾਨਾਂ ਲੈਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਪੀੜਤਾਂ ਨੂੰ ਉਚਿਤ ਮੁਆਵਜ਼ਾ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ।