ਪੰਜਾਬ ਵਿੱਚ ਵੱਡੀ ਗੈਂਗਵਾਰ ਦਾ ਖਦਸ਼ਾ ਜਤਾਇਆ ਗਿਆ ਹੈ । ਇਸ ਸਬੰਧੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ DGP ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਗ੍ਰਹਿ ਵਿਭਾਗ ਨੇ ਖਦਸ਼ਾ ਜਤਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਗੈਂਗਵਾਰ ਹੋ ਸਕਦੀ ਹੈ ।
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ DGP ਨੂੰ ਲਿਖੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ‘ਤੇ ਪੇਸ਼ੀ ਦੌਰਾਨ ਹਮਲਾ ਹੋ ਸਕਦਾ ਹੈ । ਇਸ ਤੋਂ ਇਲਾਵਾ ਚਿੱਠੀ ਵਿੱਚ ਕਿਹਾ ਗਿਆ ਸੀ ਕਿ ਗੈਂਗਸਟਰਾਂ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ‘ਤੇ ਹਮਲਾ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਕਾਰਨ ਪੰਜਾਬ ਪੁਲਿਸ ਨੂੰ ਚੌਕਸ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ
ਪੁਲਿਸ ਸੂਤਰਾਂ ਅਨੁਸਾਰ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਜਲਦ ਹੀ ਇਸ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: