ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦੋ ਸਾਬਕਾ ਮੰਤਰੀਆਂ ਸਮੇਤ 200 ਤੋਂ ਵੱਧ ਮੁਲਾਜ਼ਮ ਅਤੇ ਅਧਿਕਾਰੀ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਜੇਲ੍ਹਾਂ ਵਿੱਚ ਹਨ । ਹਾਲ ਹੀ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਸਾਬਕਾ CM ਚਰਨਜੀਤ ਚੰਨੀ ਸਣੇ ਚਾਰ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ ਹਨ ।
ਮਾਨ ਸਰਕਾਰ ਵੱਲੋਂ ਸਾਬਕਾ CM ਚੰਨੀ ‘ਤੇ 142 ਕਰੋੜ ਦੀ ਗ੍ਰਾਂਟ ਅਲਾਟ ਕਰਨ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ ਹੈ ਕਿ ਸੂਬੇ ਦੀ ਇਹ ਰਾਸ਼ੀ ਸਿਰਫ਼ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਵੰਡੀ ਗਈ ਹੈ । ਉਨ੍ਹਾਂ ਦੇ ਹਲਕੇ ਵਿੱਚ ਵੀ ਭਾਰੀ ਨਾਜਾਇਜ਼ ਮਾਈਨਿੰਗ ਹੋਈ ਹੈ, ਜਿਸ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ
ਇਸ ਤੋਂ ਪਹਿਲਾਂ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਨੂੰ ਵੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਜੇਲ੍ਹ ਜਾਣਾ ਪਿਆ ਹੈ । ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀ ਗਈ ਕਾਰਵਾਈ ਨੇ ਪੰਜਾਬ ਕਾਂਗਰਸ ਵਿੱਚ ਹੜਕੰਪ ਮਚਾ ਦਿੱਤਾ ਹੈ। ਮਾਨ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੋਂ ਬਾਅਦ ਕਾਂਗਰਸ ਦੇ ਕਈ ਸਾਬਕਾ ਵਿਧਾਇਕ ਅਤੇ ਮੰਤਰੀ ਵਿਜੀਲੈਂਸ ਦੀ ਰਡਾਰ ‘ਤੇ ਹਨ।
CM ਚੰਨੀ ਤੋਂ ਇਲਾਵਾ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ‘ਤੇ ਜ਼ਮੀਨ ਘੁਟਾਲੇ ਦੇ ਦੋਸ਼ ਹਨ ਅਤੇ ਵਿਜੀਲੈਂਸ ਉਨ੍ਹਾਂ ‘ਤੇ ਵੀ ਸ਼ਿਕੰਜਾ ਕੱਸ ਸਕਦੀ ਹੈ। ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ‘ਤੇ ਸਰਕਟ ਹਾਊਸ ਦੀ ਜ਼ਮੀਨ ਸਸਤੇ ਭਾਅ ‘ਤੇ ਰਿਸ਼ਤੇਦਾਰ ਨੂੰ ਦੇਣ ਦਾ ਵੀ ਦੋਸ਼ ਹੈ। ਇੰਨਾ ਹੀ ਨਹੀਂ ਉਨ੍ਹਾਂ ‘ਤੇ ਸਸਤੇ ਸੈਨੀਟਾਈਜ਼ਰ ਮਹਿੰਗੇ ਭਾਅ ‘ਤੇ ਖਰੀਦਣ ਦਾ ਵੀ ਦੋਸ਼ ਹੈ।
ਵੀਡੀਓ ਲਈ ਕਲਿੱਕ ਕਰੋ -: