ਦਿੱਲੀ ਸਰਕਾਰ ਵਿੱਚ ਡਿਪਟੀ ਸੀਐੱਮ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਵਾਲੇ ਜਦੋਂ ਉਨ੍ਹਾਂ ਨੂੰ ਤੋੜਨ ਵਿੱਚ ਫ਼ੇਲ੍ਹ ਹੋ ਗਏ ਤਾਂ ਉਨ੍ਹਾਂ ਨੇ AAP ਦੇ ਹੋਰ ਵਿਧਾਇਕਾਂ ਨੂੰ ਆਫਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਬਾਅਦ ਭਾਜਪਾ ਵਾਲੇ ਹੁਣ ਹੋਰ ਵਿਧਾਇਕਾਂ ਨੂੰ 20-20 ਕਰੋੜ ਦੀ ਆਫਰ ਦੇ ਕੇ ਉਨ੍ਹਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਸਬੰਧੀ ਮਨੀਸ਼ ਸਿਸੋਦੀਆ ਨੇ ਇੱਕ ਟਵੀਟ ਵੀ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ, “ਮੈਨੂੰ ਤੋੜਨ ਵਿੱਚ ਫੇਲ ਹੋ ਗਏ, ਤਾਂ ਹੁਣ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕਾਂ ਨੂੰ 20-20 ਕਰੋੜ ਦਾ ਆਫ਼ਰ ਦੇ ਕੇ, ਰੇਡ ਦਾ ਡਰ ਦਿਖਾ ਕੇ ਉਨ੍ਹਾਂ ਨੂੰ ਤੋੜਨ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ ਹੈ। BJP ਸੰਭਲ ਜਾਵੇ। ਇਹ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਨ। ਜਾਨ ਦੇ ਦੇਣਗੇ ਪਰ ਗੱਦਾਰੀ ਨਹੀਂ ਕਰਨਗੇ। ਇਨ੍ਹਾਂ ਸਾਹਮਣੇ ਤੁਹਾਡੀ ED-CBI ਕਿਸੇ ਕੰਮ ਦੀ ਨਹੀਂ।”
ਦੱਸ ਦੇਈਏ ਕਿ ਮਨੀਸ਼ ਸਿਸੋਦੀਆ ‘ਤੇਰੇਡ ਮਗਰੋਂ ‘ਆਪ’ ਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਜਾਰੀ ਹੈ। ਇਸੇ ਵਿਚਾਲੇ ਬੁੱਧਵਾਰ ਨੂੰ ‘ਆਪ’ ਨੇਤਾ ਸੰਜੇ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅਸੀਂ ਮੋਦੀ ਸਰਕਾਰ ਨੂੰ ਬੇਨਕਾਬ ਕਰਾਂਗੇ ਕਿ ਉਹ ਦਿੱਲੀ ਸਰਕਾਰ ਨੂੰ ਸੁੱਟਣ ਦੇ ਲਈ ਕੇਂਦਰੀ ਏਜੰਸੀਆਂ ਦੀ ਕਿਸ ਤਰ੍ਹਾਂ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਇਸ ਕੋਸ਼ਿਸ਼ ਦਾ ਪਰਦਾਫਾਸ਼ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: