ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਹੋਵੇਗੀ। ਜਸਸ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਜਥੇਬੰਦੀ ਨੂੰ ਮੰਗਾਂ ਤੇ ਵਿਚਾਰ ਵਟਾਂਦਰਾ ਕਰਨ ਲਈ ਮਿਤੀ 25.8.2022 ਨੂੰ ਦੁਪਹਿਰ 12.00 ਵਜੇ ਮਾਣਯੋਗ ਮੰਤਰੀ, ਜਸਸ ਵਿਭਾਗ ਚੰਡੀਗੜ੍ਹ ਜੀ ਦੇ ਦਫਤਰੀ ਕਮਰਾ ਨੰ. 34, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਜਾਂਦਾ ਹੈ। ਜਥੇਬੰਦੀ ਦੇ ਵੱਧ ਤੋਂ ਵਧ 2-3 ਨੁਮਾਇੰਦੇ ਹੀ ਮੀਟਿੰਗ ਵਿਚ ਸ਼ਾਮਲ ਹੋਣ।
ਦੱਸ ਦੇਈਏ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚ ਇਨਲਿਸਟਮੈਂਟ/ਆਊਟਸੋਰਸ ਅਧੀਨ ਫੀਲਡ ਅਤੇ ਦਫਤਰਾਂ ‘ਚ ਵੱਖ ਵੱਖ ਪੋਸਟਾਂ ‘ਤੇ ਨਿਗੁਣੀਆਂ ਤਨਖਾਹਾਂ ‘ਤੇ ਸੇਵਾਵਾਂ ਦੇ ਰਹੇ ਹਨ। ਪੇਂਡੂ ਜਲ ਸਪਲਾਈ ਸਕੀਮਾਂ ‘ਤੇ ਇਕੋ ਵਰਕਰ 4-5 ਪੋਸਟਾਂ ਦਾ ਕੰਮ ਕਰ ਰਿਹਾ ਹੈ ਅਤੇ ਇਹ ਵਰਕਰ ਸਰਕਾਰ ਦੇ ਪੱਕੇ ਕੰਮ ਕਰ ਕੇ ਲੋਕਾਂ ਤਕ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾ ਰਹੇ ਹਨ, ਨੂੰ ਰੈਗੂਲਰ ਕਰਨ ਸਬੰਧੀ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਯੂਨੀਅਨ ਵੱਲੋਂ ਕਈ ਵਾਰ ਮੰਗ ਪੱਤਰ ਭੇਜਣ ਦੇ ਬਾਵਜੂਦ ਵੀ ਇਨਲਿਸਟਮੈਟ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ।
ਮਹਿਕਮੇ ਵਿਚ ਪਿਛਲੇ 10-15 ਸਾਲਾਂ ਤੋਂ ਕੰਮ ਕਰ ਰਹੇ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ ‘ਤੇ ਯੂਨੀਅਨ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਖ਼ਤ ਸੰਘਰਸ਼ ਕੀਤੇ ਜਾਣਗੇ। ਸਾਡੀਆਂ ਮੰਗਾਂ/ਮਸਲਿਆਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਸਰਕਾਰ, ਜਲ ਸਪਲਾਈ ਮੰਤਰੀ ਵੱਲੋਂ ਮੀਟਿੰਗ ਤਕ ਨਹੀਂ ਕੀਤੀ ਜਾ ਰਹੀ ਹੈ ਅਤੇ ਮੀਟਿੰਗ ਲਈ ਬੁਲਾ ਕੇ ਮੀਟਿੰਗ ਰੱਦ ਕਰਕੇ ਸਾਡੇ ਨਾਲ ਧੋਖਾ ਕੀਤਾ ਜਾ ਰਿਹਾ ਹੈ। ਕਿਉਕਿ ਜਿੱਥੇ ਸਾਡੇ ਨਾਲ ਮੀਟਿੰਗ ਨਹੀਂ ਕੀਤੀ ਜਾ ਰਹੀ ਹੈ ਉਥੇ ਹੀ ਜਲ ਸਪਲਾਈ ਵਿਭਾਗ ‘ਚ ਕੰਮ ਕਰਦੇ ਵਰਕਰਾਂ ਦੇ ਵਿਰੋਧ ਵਿਚ ਫੈਸਲੇ ਲਏ ਜਾ ਰਹੇ ਹਨ। ਜੇ ਕੱਲ੍ਹ ਹੋਣ ਵਾਲੀ ਮੀਟਿੰਗ ਵਿਚ ਵੀ ਸਾਡੀਆਂ ਮੰਗਾਂ ਦੀ ਸੁਣਵਾਈ ਨਾ ਹੋਈ ਤਾਂ ਸਰਕਾਰ ਅਤੇ ਜਸਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੈਦਾ ਕੀਤੀ ਜਾ ਰਹੀ ਮਜਬੂਰੀ ਵੱਸ ਹੀ ਜਲ ਸਪਲਾਈ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਸ਼ਹਿਰ ਹੁਸ਼ਿਆਰਪੁਰ ਵਿਖੇ 30 ਅਗਸਤ ਨੂੰ ਇੰਨਲਿਸਟਮੈਂਟ/ਆਉਟਸੋਰਸ ਵਰਕਰ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੈਲੀ ਅਤੇ ਧਰਨਾ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: