ਨਸ਼ਿਆਂ ਖਿਲਾਫ ਮੁਹਿੰਮ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। 7 ਨੌਜਵਾਨਾਂ ਨੂੰ 80 ਗ੍ਰਾਮ ਹੈਰੋਇਨ ਤੇ 229000 ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ 150 ਨਸ਼ੀਲੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਗੁਪਤ ਸੂਚਨਾ ਦੇ ਆਧਾਰ ‘ਤੇ ਨਾਕੇਬੰਦੀ ਦੌਰਾਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਫੜੇ ਗਏ ਨੌਜਵਾਨਾਂ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਗ੍ਰਿਫਤਾਰ ਕੀਤੇ ਨੌਜਵਾਨਾਂ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜੇਲ੍ਹ ਵਿਚ ਚੈਕਿੰਗ ਦੌਰਾਨ ਫੋਨ ਬਰਾਮਦ ਕੀਤੇ ਗਏ ਹਨ। ਵੱਖ-ਵੱਖ ਬੈਰਕਾਂ ਵਿਚ ਕੀਤੀ ਗਈ ਚੈਕਿੰਗ ਦੌਰਾਨ 6 ਫੋਨ ਬਰਾਮਦ ਹੋਏ ਹਨ। ਮੋਬਾਈਲ ਫੋਨ ਤੋਂ ਇਲਾਵਾ ਜੇਲ੍ਹ ਦੀ ਬੈਰਕ ਤੋਂ ਡਾਟਾ ਕੇਬਲ ਤੇ ਹੈੱਡ ਫੋਨ ਵੀ ਮਿਲੇ ਹਨ। ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰ ਲਿਆ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਹੀ ਮਾਲ ਰੋਡ ਸਥਿਤ ਇਕ ਜਵੈਲਰ ਕੋਲੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ ਤੇ ਫਿਰੌਤੀ ਨਾ ਦੇਣ ‘ਤੇ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: