ਸੋਨਾਲੀ ਫੋਗਾਟ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਮੌਤ ਦੇ ਤੀਜੇ ਦਿਨ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਕਿਉਂਕਿ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਲਈ ਹਾਮੀ ਭਰ ਦਿੱਤੀ ਹੈ। ਸੋਨਾਲੀ ਦੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ।
ਸੋਨਾਲੀ ਦੇ ਜੀਜਾ ਅਤੇ ਭਰਾ ਕੁਝ ਦੇਰ ‘ਚ ਹਸਪਤਾਲ ਪਹੁੰਚ ਜਾਣਗੇ। ਜੀਜਾ ਅਮਨ ਪੂਨੀਆ ਨੇ ਦੱਸਿਆ ਕਿ ਉਹ ਹੁਣ ਰਸਤੇ ਵਿੱਚ ਹੈ। ਡਾਕਟਰਾਂ ਦਾ ਤਿੰਨ ਮੈਂਬਰੀ ਪੈਨਲ ਸੋਨਾਲੀ ਦੀ ਲਾਸ਼ ਦਾ ਪੋਸਟਮਾਰਟਮ ਕਰੇਗਾ। ਸੋਨਾਲੀ ਦੇ ਭਰਾ ਵਤਨ ਢਾਕਾ ਦਾ ਕਹਿਣਾ ਹੈ ਕਿ ਗੋਆ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਪੋਸਟਮਾਰਟਮ ਤੋਂ ਬਾਅਦ FIR ਦਰਜ ਕੀਤੀ ਜਾਵੇਗੀ। ਸੋਨਾਲੀ ਦੇ ਭਰਾ ਰਿੰਕੂ ਨੇ ਗੋਆ ਪੁਲਿਸ ਕੋਲ ਸੁਧੀਰ ਸਾਂਗਵਾਨ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸੋਨਾਲੀ ਨਾਲ ਬਲਾਤਕਾਰ ਅਤੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਹੈ। ਸ਼ਿਕਾਇਤ ‘ਚ ਦੋਸ਼ ਹੈ ਕਿ ਉਹ 3 ਸਾਲਾਂ ਤੋਂ ਸੋਨਾਲੀ ਨਾਲ ਬਲਾਤਕਾਰ ਕਰਦਾ ਰਿਹਾ ਅਤੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਦਾ ਰਿਹਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਪਰਿਵਾਰ ਦਾ ਦੋਸ਼ ਹੈ ਕਿ ਤਿੰਨ ਸਾਲ ਪਹਿਲਾਂ ਸੋਨਾਲੀ ਦੇ ਘਰ ਹੋਈ ਚੋਰੀ ਵਿੱਚ ਵੀ ਸੁਧੀਰ ਦਾ ਹੱਥ ਸੀ। ਸੋਨਾਲੀ ਫੋਗਾਟ ਦੀ 23 ਅਗਸਤ ਨੂੰ ਗੋਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਸਮੇਂ ਗੋਆ ਵਿੱਚ ਉਨ੍ਹਾਂ ਦੇ ਨਾਲ ਪੀਏ ਸੁਧੀਰ ਅਤੇ ਸੁਖਵਿੰਦਰ ਵੀ ਸਨ। ਸੁਧੀਰ ਨੇ ਮੰਗਲਵਾਰ ਸਵੇਰੇ 8 ਵਜੇ ਸੋਨਾਲੀ ਦੇ ਭਰਾ ਨੂੰ ਫੋਨ ਕੀਤਾ ਅਤੇ ਮੌਤ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਸ ਨੇ ਫੋਨ ਨਹੀਂ ਚੁੱਕਿਆ। ਸੋਨਾਲੀ ਦੇ ਪਰਿਵਾਰ ਦਾ ਦੋਸ਼ ਹੈ ਕਿ ਸੁਧੀਰ ਅਤੇ ਸੁਖਵਿੰਦਰ ਨੇ ਉਸ ਦਾ ਕਤਲ ਕੀਤਾ ਹੈ। ਸੁਧੀਰ ਸੋਨਾਲੀ ਦੀ ਜਾਇਦਾਦ ਹੜੱਪਣਾ ਚਾਹੁੰਦਾ ਹੈ। ਇਸੇ ਲਈ ਉਸ ਨੇ ਸੋਨਾਲੀ ਦਾ ਕਤਲ ਕੀਤਾ ਹੈ।