ਜਨਵਰੀ 2022 ‘ਚ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਲਾਪ੍ਰਵਾਹੀ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਤਤਕਾਲੀ ਐੱਸਐੱਸਪੀ ਫਿਰੋਜ਼ਪੁਰ ਹਰਮਨਦੀਪ ਸਿੰਘ ਹੰਸ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ।
ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਵੱਲੋਂ ਦਾਇਰ ਰਿਪੋਰਟ ਪੜ੍ਹੀ ਗਈ ਜਿਸ ਅਨੁਸਾਰ ਫਿਰੋਜ਼ਪੁਰ ਦੇ ਐਸਐਸਪੀ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ। ਤਤਕਾਲੀ SSP ਨੇ ਕਾਫਲੇ ਦੀ ਸੁਰੱਖਿਆ ਲਈ ਕਦਮ ਨਹੀਂ ਚੁੱਕੇ ਸਨ। ਲੋੜੀਂਦੀ ਫੋਰਸ ਹੋਣ ਦੇ ਬਾਵਜੂਦ ਉਨ੍ਹਾਂ ਨੇ ਡਿਊਟੀ ਸਹੀ ਨਹੀਂ ਨਿਭਾਈ। CJI ਨੇ ਐਕਸ਼ਨ ਲੈਣ ਲਈ ਰਿਪੋਰਟ ਕੇਂਦਰ ਨੂੰ ਭੇਜ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
5 ਜਨਵਰੀ ਨੂੰ ਫਿਰੋਜ਼ਪੁਰ ਵਿਚ ਪੀਐੱਮ ਦਾ ਕਾਫਲੇ ਨੂੰ 15 ਮਿੰਟ ਖੜ੍ਹੇ ਰਹਿਣਾ ਪਿਆ ਸੀ ਜਿਸ ਦੇ ਬਾਅਦ ਪੀਐੱਮ ਮੋਦੀ ਪ੍ਰਾਜੈਕਟ ਰੱਦ ਕਰਕੇ ਦਿੱਲੀ ਪਰਤ ਆਏ ਸਨ। ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਜਾਂਚ ਲਈ ਰਿਟਾਇਰਡ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਜਾਂਚ ਕਮੇਟੀ ਬਣਾਈ ਸੀ ਜਿਨ੍ਹਾਂ ਨੇ ਫਲਾਈਓਵਰ ਦੀ ਵੀ ਜਾਂਚ ਕੀਤੀ ਸੀ।