ਹਰਿਆਣਾ : ਗਾਵਾਂ ਵਿਚ ਲੰਪੀ ਵਾਇਰਸ ਦੇ ਇਲਾਵਾ ਸੂਰਾਂ ਵਿਚ ਸਵਾਈਨ ਫਲੂ ਤੇਜ਼ੀ ਨਾਲ ਵਧ ਰਿਹਾ ਹੈ ਜਿਸ ਨਾਲ ਕਾਫੀ ਪਸ਼ੂਆਂ ਦੀ ਮੌਤ ਹੋ ਗਈ ਹੈ ਤੇ ਖਤਰਾ ਵੀ ਲਗਾਤਾਰ ਵਧ ਰਿਹਾ ਹੈ। ਕੁਝ ਪਸ਼ੂ ਪਾਲਕ ਇਨ੍ਹਾਂ ਮ੍ਰਿਤਕ ਪਸ਼ੂਆਂ ਨੂੰ ਦਫਨਾਉਣ ਦੀ ਬਜਾਏ ਨਹਿਰਾਂ ਵਿਚ ਸੁੱਟ ਰਹੇ ਹਨ ਜਿਸ ਨਾਲ ਸੰਕਰਮਣ ਫੈਲਣ ਦੀ ਸੰਭਾਵਨਾ ਕਾਫੀ ਵਧ ਗਈ ਹੈ।
ਨਹਿਰ ਵਿਚ ਵਹਿ ਕੇ ਆਉਣ ਵਾਲੇ ਮ੍ਰਿਤਕ ਪਸ਼ੂਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਇਹ ਮ੍ਰਿਤਕ ਪਸ਼ੂ ਲੰਪੀ ਵਾਇਰਸ ਜਾਂ ਸਵਾਈਨ ਫਲੂ ਦੀ ਲਪੇਟ ਵਿਚ ਆਏ ਹਨ। ਮੌਤ ਦੇ ਬਾਅਦ ਇਨ੍ਹਾਂ ਨੂੰ ਨਹਿਰਾਂ ਵਿਚ ਸੁੱਟਿਆ ਜਾ ਰਿਹਾ ਹੈ।
ਸੁਣੋ ਨਹਿਰਾਂ ਦੀ ਪੁਕਾਰ ਮਿਸ਼ਨ ਦੇ ਅਧਿਕਾਰੀ ਡਾ. ਜਸਮੇਰ ਸਿੰਘ ਨੇ ਦੱਸਿਆ ਕਿ ਨਹਿਰਾਂ ਤੋਂ ਕਈ ਜ਼ਿਲ੍ਹਿਆਂ ਨੂੰ ਪਾਣੀ ਸਪਲਾਈ ਹੁੰਦਾ ਹੈ, ਜਿਸ ਨਾਲ ਪਾਣੀ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ ਨਾਲ ਹੀ ਪਸ਼ੂਆਂ ਵਿਚ ਵੀ ਬੀਮਾਰੀ ਫੈਲਣ ਦੀ ਸੰਭਾਵਨਾ ਵਧ ਜਾਂਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਨ ਦੇ ਬਾਅਦ ਹੁਣ ਇਨ੍ਹਾਂ ਮ੍ਰਿਤਕ ਪਸ਼ੂਆਂ ਨੂੰ ਕੱਢ ਕੇ ਹਰ ਰੋਜ਼ ਦਫਨਾਇਆ ਜਾਂਦਾ ਹੈ ਪਰ ਇਨ੍ਹਾਂ ‘ਤੇ ਅਜੇ ਤੱਕ ਰੋਕ ਨਹੀਂ ਲੱਗ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਪਸ਼ੂ ਮਾਹਿਰ ਡਾ. ਰਾਜੇਂਦਰ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਮ੍ਰਿਤਕ ਪਸ਼ੂਆਂ ਨੂੰ ਨਹਿਰਾਂ ਵਿਚ ਸੁੱਟਿਆ ਜਾ ਰਿਹਾ ਹੈ, ਉਹ ਠੀਕ ਨਹੀਂ ਹੈ। ਇਸ ਨਾਲ ਬੀਮਾਰੀਆਂ ਫੈਲਣ ਦਾ ਖਤਰਾ ਵਧ ਜਾਂਦਾ ਹੈ। ਪਸ਼ੂ ਪਾਲਕਾਂ ਨੂੰ ਚਾਹੀਦਾ ਹੈ ਕਿ ਜੇਕਰ ਕੋਈ ਪਸ਼ੂ ਬੀਮਾਰੀ ਕਾਰਨ ਮਰ ਜਾਂਦਾ ਹੈ ਤਾਂ ਉਸ ਨੂੰ ਜ਼ਮੀਨ ਅੰਦਰ ਗੱਡਾ ਖੋਦ ਕੇ ਦਫਨਾਉਣਾ ਚਾਹੀਦਾ ਹੈ ਤਾਂ ਕਿ ਸੰਕਰਮਣ ਨੂੰ ਫੈਲਣ ਤੋਂ ਰੋਕਿਆ ਜਾ ਸਕੇ।