ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਆ ਗਏ ਹਨ । ਮਨਪ੍ਰੀਤ ‘ਤੇ ਕਣਕ ਅਤੇ ਝੋਨੇ ਦੀ ਢੋਆ-ਢੁਆਈ ਵਿੱਚ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਦੀ ਲੁੱਟ ਦਾ ਦੋਸ਼ ਹੈ। ਇਹ ਦੋਸ਼ ਬਠਿੰਡਾ ਦੇ ਸਾਬਕਾ ਵਿਧਾਇਕ ਭਾਜਪਾ ਨੇਤਾ ਸਰੂਪ ਚੰਦ ਸਿੰਗਲਾ ਨੇ ਲਗਾਏ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਫ਼ੂਡ ਐਂਡ ਸਿਵਲ ਸਪਲਾਈ ਡਿਪਾਰਟਮੈਂਟ ਨੇ ਇਸ ਨਾਲ ਜੁੜਿਆ ਰਿਕਾਰਡ ਮੰਗ ਲਿਆ ਹੈ।
ਖਾਸ ਗੱਲ ਇਹ ਹੈ ਕਿ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੂੰ ਮਨਪ੍ਰੀਤ ਬਾਦਲ ਹੀ ਰਾਜਨੀਤੀ ਵਿੱਚ ਲਿਆਏ ਸਨ। ਮਨਪ੍ਰੀਤ ਦੀ ਪੀਪੁਲਸ ਪਾਰਟੀ ਆਫ਼ ਪੰਜਾਬ ਤੋਂ ਹੀ ਭਗਵੰਤ ਮਾਨ ਨੇ ਚੋਣਾਂ ਲੜੀਆਂ। ਇਸ ਤੋਂ ਬਾਅਦ ਮਨਪ੍ਰੀਤ ਕਾਂਗਰਸ ਅਤੇ ਭਗਵੰਤ ਮਾਨ ਆਮ ਆਦਮੀ ਪਾਰਟੀ ਵਿੱਚ ਚਲੇ ਗਏ।
ਇਹ ਵੀ ਪੜ੍ਹੋ: ਪਾਕਿਸਤਾਨ : 70 ਸਾਲਾਂ ਔਰਤ ਨੇ ਨੌਜਵਾਨ ਨਾਲ ਰਚਾਇਆ ਵਿਆਹ, ਬੁਢਾਪੇ ‘ਚ ਮਿਲਿਆ ਜਵਾਨੀ ਦਾ ਪਿਆਰ
ਦੱਸ ਦੇਈਏ ਕਿ ਭਾਜਪਾ ਨੇਤਾ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ। ਜਿਸ ਵਿੱਚ ਕਿਹਾ ਕਿ 2017 ਤੋਂ 2022 ਦੇ ਦੌਰਾਨ ਮਨਪ੍ਰੀਤ ਬਾਦਲ ਦੇ ਡਰਾਈਵਰ ਅਤੇ ਗੰਨਮੈਨ ਦੇ ਨਾਮ ‘ਤੇ ਫਰਜ਼ੀ ਕੰਪਨੀਆਂ ਬਣਾਈਆਂ ਗਈਆਂ। ਜਿਸ ਵਿੱਚ ਮਨਪ੍ਰੀਤ ਦੇ ਰਿਸ਼ਤੇਦਾਰਾਂ ‘ਤੇ ਵੀ ਸਵਾਲ ਕੀਤੇ ਗਏ ਹਨ। ਇਸ ਸਬੰਧੀ ਬਠਿੰਡਾ ਵਿਜੀਲੈਂਸ ਬਿਊਰੋ ਦੇ DSP ਸੰਦੀਪ ਸਿੰਘ ਨੇ ਕਿਹਾ ਕਿ ਇਸ ਬਾਰੇ ਵਿੱਚ ਸਬੰਧਿਤ ਵਿਭਾਗ ਤੋਂ ਰਿਕਾਰਡ ਮੰਗੇ ਜਾ ਰਹੇ ਹਨ। ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: