ਬਰਮਿੰਘਮ ਵਿਚ ਕਾਮਨਵੈਲਥ ਗੇਮਸ ਵਿਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਸਨਮਾਨਿਤ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਦਾ ਨਕਦ ਇਨਾਮ ਮਿਲੇਗਾ। ਕਾਮਨਵੈਲਥ ਗੇਮਸ ਵਿਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਸੀ ਜਿਨ੍ਹਾਂ ਵਿਚੋਂ 19 ਖਿਡਾਰੀਆਂ ਨੇ ਮੈਡਲ ਜਿੱਤੇ। ਇਸ ਵਿਚ 3 ਚਾਂਦੀ ਦੇ, 2 ਕਾਂਸੇ ਦੇ ਤਗਮੇ ਸ਼ਾਮਲ ਹਨ। ਮੁੱਖ ਮੰਤਰੀ ਮਾਨ ਇਨ੍ਹਾਂ ਨੂੰ ਇਨਾਮ ਦੇਣਗੇ। ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 50 ਲੱਖ ਤੇ ਕਾਂਸੇ ਦਾ ਤਗਮਾ ਜਿੱਤਣ ਵਾਲੇ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।
ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਵੂਮੈਨ ਕ੍ਰਿਕਟ ਟੀਮ ਦੇ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ ਨੇ ਸਿਲਵਰ ਮੈਡਲ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਤੇ ਮਹਿਲਾ ਹਾਕੀ ਟੀਮ ਖਿਡਾਰੀ ਗੁਰਜੀਤ ਕੌਰ ਨੇ ਕਾਂਸੇ ਦਾ ਤਗਮਾ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿਚ ਖੇਡਾਂ ਦਾ ਪੱਧਰ ਉਭਾਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਾ ਰਹੀ ਹੈ ਜਿਸ ਜ਼ਰੀਏ ਪਿੰਡ ਪੱਧਰ ਤੋਂ ਟੇਲੈਂਟ ਨੂੰ ਉਭਾਰਿਆ ਜਾਵੇਹਾ। 29 ਅਗਸਤ ਨੂੰ ਇਸ ਦੀ ਸ਼ੁਰੂਆਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: