ਜਸਟਿਸ ਉਦੈ ਉਮੇਸ਼ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਬਣੇ। ਰਾਸ਼ਟਰਪਤੀ ਦੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਜਸਟਿਸ ਲਲਿਤ ਨੂੰ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਐਨਵੀ ਰਮਨਾ ਦੀ ਸੇਵਾਮੁਕਤੀ ਤੋਂ ਬਾਅਦ ਜਸਟਿਸ ਲਲਿਤ ਭਾਰਤ ਦੇ ਨਵੇਂ ਚੀਫ਼ ਜਸਟਿਸ ਬਣ ਗਏ ਹਨ।

ਜਸਟਿਸ ਰਮਨਾ ਸ਼ੁੱਕਰਵਾਰ ਨੂੰ ਸੇਵਾਮੁਕਤ ਹੋ ਗਏ ਸਨ। ਜਸਟਿਸ ਲਲਿਤ ਦੂਜੇ ਚੀਫ਼ ਜਸਟਿਸ ਹਨ ਜੋ ਕਿਸੇ ਵਕੀਲ ਤੋਂ ਸਿੱਧੇ ਸੁਪਰੀਮ ਕੋਰਟ ਦੇ ਜਸਟਿਸ ਬਣੇ ਅਤੇ ਫਿਰ ਸੀਜੇਆਈ ਬਣੇ। ਇਸ ਤੋਂ ਪਹਿਲਾਂ, ਜਸਟਿਸ ਐਸਐਮ ਸੀਕਰੀ ਵਕੀਲ ਤੋਂ ਸਿੱਧੇ ਸੁਪਰੀਮ ਕੋਰਟ ਦੇ ਜੱਜ ਬਣੇ ਅਤੇ 1971 ਵਿੱਚ ਭਾਰਤ ਦੇ ਚੀਫ਼ ਜਸਟਿਸ ਨਿਯੁਕਤ ਕੀਤੇ ਗਏ ਸਨ। ਚੀਫ਼ ਜਸਟਿਸ ਵਜੋਂ ਜਸਟਿਸ ਲਲਿਤ ਦਾ ਕਾਰਜਕਾਲ ਦੋ ਮਹੀਨੇ ਅਤੇ ਕੁਝ ਦਿਨਾਂ ਦਾ ਹੈ, ਉਹ 8 ਨਵੰਬਰ ਨੂੰ ਸੇਵਾਮੁਕਤ ਹੋ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

ਜਸਟਿਸ ਉਦੈ ਉਮੇਸ਼ ਲਲਿਤ ਭਾਰਤ ਦੇ ਚੀਫ਼ ਜਸਟਿਸ ਬਣੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਦੇ ਜਸਟਿਸ ਉਦੈ ਉਮੇਸ਼ ਲਲਿਤ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਹਨ।






















