ਅੰਮ੍ਰਿਤਸਰ ਪੁਲਿਸ ਨੇ SI ਦਿਲਬਾਗ ਸਿੰਘ ਦੀ ਬੋਲੈਰੋ ‘ਚ IED ਲਗਾਉਣ ਦੇ ਦੋਸ਼ ‘ਚ ਦੀਪਕ ਨਾਮੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਲਜ਼ਾਮ ਹੈ ਕਿ ਦੀਪਕ ਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਐਸਆਈ ਦੀ ਬੋਲੈਰੋ ਵਿੱਚ ਆਈਈਡੀ ਲਾਇਆ ਸੀ, ਜੋ ਬਾਅਦ ਵਿੱਚ ਕੁੱਤੇ ਵੱਲੋਂ ਖਿੱਚੇ ਜਾਣ ਕਾਰਨ ਸੜਕ ’ਤੇ ਡਿੱਗ ਪਿਆ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਕੁਝ ਸਮੇਂ ਬਾਅਦ ਪ੍ਰੈਸ ਬਿਆਨ ਜਾਰੀ ਕਰ ਸਕਦੇ ਹਨ। ਫਿਲਹਾਲ ਅੰਮ੍ਰਿਤਸਰ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਪਹਿਲਾਂ ਕਾਂਸਟੇਬਲ ਹਰਪਾਲ ਸਿੰਘ, ਉਸਦੇ ਭਤੀਜੇ ਫਤਿਹਦੀਪ ਸਿੰਘ ਦਿੱਲੀ, ਰਾਜਿੰਦਰ ਬਾਊ ਸ਼ਿਰਡੀ ਤੋਂ, ਖੁਸ਼ਲਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂਕਿ ਗੋਇੰਦਵਾਲ ਨੇ ਵਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਦੋਵਾਂ ਮੁਲਜ਼ਮਾਂ ਦੇ ਕਬਜ਼ੇ ‘ਚੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ ਹਨ। ਉਸ ਮੋਬਾਈਲ ਰਾਹੀਂ ਮੁਲਜ਼ਮ ਜੇਲ੍ਹ ‘ਚੋਂ ਪਾਕਿਸਤਾਨ ਸਥਿਤ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸੰਧੂ ਉਰਫ਼ ਰਿੰਦਾ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਨਾਲ ਗੱਲਬਾਤ ਕਰ ਰਹੇ ਸਨ।