ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸਮੂਹ ਸੰਗਤਾਂ ਵੱਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੰਜਵੇਂ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਅੱਜ ਦੇ ਦਿਨ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ।
ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਇਸ ਦਿਨ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਗਰ ਕੀਰਤਨ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ 115 ਕਿਸਮਾਂ ਦੇ ਫੁੱਲਾਂ ਨਾਲ ਮਹਿਕ ਉਠਿਆ।
ਸ੍ਰੀ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ ਵੇਖਦਿਆਂ ਹੀ ਬਣਦਾ ਹੈ। ਰਾਤ ਨੂੰ ਇੱਥੇ ਦੀਪਮਾਲਾ ਕੀਤੀ ਜਾਏਗੀ ਅਤੇ ਆਤਿਸ਼ਬਾਜ਼ੀ ਹੋਵੇਗੀ, ਜਿਸ ਨੂੰ ਵੇਖਣ ਲਈ ਲੱਖਾਂ ਲੋਕ ਪਹੁੰਚ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਇਹ ਨਜ਼ਾਰਾ ਵੇਖਣੋਂ ਖੁੰਝਣਾ ਨਹੀਂ ਚਾਹੁੰਦੇ, ਜਿਸ ਕਰਕੇ ਉਨ੍ਹਾਂ ਨੇ ਆਪਣੇ ਪ੍ਰੋਗਰਾਮ ਵਿੱਚ ਤਬਦੀਲੀ ਕਰ ਦਿੱਤੀ ਹੈ। ਹੁਣ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਨਤਮਸਤਕ ਹੋਣਗੇ।
ਉਹ ਸ਼ਾਮ ਨੂੰ ਕਰੀਬ 6 ਵਜੇ ਇਥੇ ਪਹੁੰਚਣਗੇ ਅਤੇ ਦੀਪਮਾਮਲਾ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਦੇ ਦਰਸ਼ਨ ਕਰਨਗੇ। ਇਸ ਤੋਂ ਪਹਿਲਾਂ ਅੱਜ ਸੀ.ਐੱਮ. ਮਾਨ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਅੱਜ ਗੁਰਦੁਆਰਾ ਨਾਨਕਸਰ ਵਿਖੇ ਨਤਮਸਤਕ ਹੋਏ ਅਤੇ ਉਥੇ ਇੱਕ ਹਸਪਤਾਲ ਦਾ ਵੀ ਉਦਘਾਟਨ ਕੀਤਾ।
ਇਹ ਵੀ ਪੜ੍ਹੋ : ‘ਕੈਪਟਨ ਤੇ ਪ੍ਰਨੀਤ ਨੇ ਕਾਂਗਰਸ ਨੂੰ ਲੁੱਟਿਆ, ਪਟਿਆਲਾ ਤੋਂ ਖੜ੍ਹਾ ਕਰਾਂਗੇ ਹੋਰ ਉਮੀਦਵਾਰ’- ਬਾਜਵਾ ਦਾ ਹਮਲਾ