Ranveer Singh Photoshoot Controversy: ਨਿਊਡ ਫੋਟੋਸ਼ੂਟ ਮਾਮਲੇ ‘ਚ ਰਣਵੀਰ ਸਿੰਘ ਅੱਜ ਸਵੇਰੇ 6.50 ਵਜੇ ਮੁੰਬਈ ਦੇ ਚੇਂਬੂਰ ਪੁਲਸ ਸਟੇਸ਼ਨ ਪਹੁੰਚੇ ਅਤੇ ਆਪਣਾ ਬਿਆਨ ਦਰਜ ਕਰਵਾਇਆ। ਰਣਵੀਰ ਤੋਂ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਉਹ ਆਪਣੀ ਕਾਨੂੰਨੀ ਟੀਮ ਨਾਲ ਥਾਣੇ ਪਹੁੰਚ ਗਿਆ।
ਇੰਸਪੈਕਟਰ ਜੈਕੁਮਾਰ ਸੂਰਿਆਵੰਸ਼ੀ ਨੇ ਦੱਸਿਆ ਕਿ ਅਸੀਂ ਰਣਵੀਰ ਨੂੰ 10 ਸਵਾਲ ਪੁੱਛੇ, ਜਿਸ ਦੇ ਜਵਾਬ ‘ਚ ਉਹ ਖੁਦ ਨੂੰ ਪੂਰੀ ਤਰ੍ਹਾਂ ਬੇਕਸੂਰ ਦੱਸਦੇ ਰਹੇ। ਉਸ ਨੇ ਕੁਝ ਦਸਤਾਵੇਜ਼ ਵੀ ਜਮ੍ਹਾਂ ਕਰਵਾਏ ਹਨ। ਮੀਡੀਆ ਅਤੇ ਭੀੜ ਤੋਂ ਬਚਣ ਲਈ ਰਣਵੀਰ ਨੇ ਦੋ ਦਿਨ ਪਹਿਲਾਂ ਪੁੱਛਗਿੱਛ ਲਈ ਸੀਨੀਅਰ ਪੁਲਿਸ ਅਧਿਕਾਰੀ ਨਾਲ ਗੱਲ ਕਰਕੇ ਸਵੇਰ ਦਾ ਸਮਾਂ ਤੈਅ ਕੀਤਾ ਸੀ। ਇਨ੍ਹਾਂ ਸਵਾਲਾਂ ਦਾ ਜਵਾਬ ਦਿੰਦੇ ਹੋਏ ਰਣਵੀਰ ਸਿੰਘ ਨੇ ਕਿਹਾ- “ਮੈਨੂੰ ਨਹੀਂ ਪਤਾ ਸੀ ਕਿ ਇਸ ਤਰ੍ਹਾਂ ਦਾ ਫੋਟੋਸ਼ੂਟ ਮੇਰੇ ਲਈ ਪਰੇਸ਼ਾਨੀ ਪੈਦਾ ਕਰੇਗਾ। ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਨੂੰ ਆਮ ਫੋਟੋਸ਼ੂਟ ਦੀ ਤਰ੍ਹਾਂ ਲਿਆ ਹੈ।”
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਰਣਵੀਰ ਨੇ 22 ਜੁਲਾਈ ਨੂੰ ਪੇਪਰ ਮੈਗਜ਼ੀਨ ਲਈ ਨਿਊਡ ਫੋਟੋਸ਼ੂਟ ਕਰਵਾਇਆ ਸੀ। ਉਸ ਨੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ, ਜਿਸ ਤੋਂ ਬਾਅਦ ਮੁੰਬਈ ਦੀ ਇਕ ਐਨਜੀਓ ਵੱਲੋਂ ਚੇਂਬੂਰ ਥਾਣੇ ‘ਚ ਰਣਵੀਰ ਖਿਲਾਫ ਐੱਫ.ਆਈ.ਆਰ. ਦਰਜ ਗਈ ਸੀ। NGO ਨੇ ਕਿਹਾ ਸੀ ਕਿ ਰਣਵੀਰ ਦੀ ਫੋਟੋ ਨੂੰ ਟਵਿਟਰ ਅਤੇ ਇੰਸਟਾਗ੍ਰਾਮ ਤੋਂ ਹਟਾ ਦੇਣਾ ਚਾਹੀਦਾ ਹੈ। ਉਸ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ। ਰਣਵੀਰ ਖ਼ਿਲਾਫ਼ ਆਈਪੀਸੀ ਦੀ ਧਾਰਾ 509, 292, 293, ਆਈਟੀ ਐਕਟ ਦੀ ਧਾਰਾ 67ਏ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਮੁੰਬਈ ਪੁਲਿਸ ਨੇ 48 ਘੰਟਿਆਂ ਦਾ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਰਣਵੀਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।