ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਹੈ। ਵਿਜੀਲੈਂਸ ਨੇ 5 ਦਿਨ ਦੇ ਰਿਮਾਂਡ ‘ਤੇ ਦੇਣ ਦੀ ਮੰਗ ਕੀਤੀ ਸੀ। ਵਿਜੀਲੈਂਸ ਨੇ ਕਿਹਾ ਕਿ ਕਈ ਤੱਥਾਂ ਦੀ ਜਾਂਚ ਉੁਨ੍ਹਾਂ ਦੀ ਮੌਜੂਦਗੀ ਵਿਚ ਹੋਮੀ ਹੈ। ਅਦਾਲਤ ਵਿਚ ਲਗਭਗ 45 ਮਿੰਟ ਤੱਕ ਬਹਿਸ ਚੱਲੀ। ਆਸ਼ੂ ਦੇ ਵਕੀਲ ਅਦਾਲਤ ਨੂੰ ਅਪੀਲ ਕਰਦੇ ਰਹੇ ਕਿ ਉਨ੍ਹਾਂ ਕੋਲ ਪੁੱਛਣ ਨੂੰ ਕੁਝ ਨਹੀਂ ਹੈ ਤੇ ਆਸ਼ੂ ਨੂੰ ਤੰਗ ਕਰਨ ਦੇ ਉਦੇਸ਼ ਨਾਲ ਉਨ੍ਹਾਂ ਦਾ ਰਿਮਾਂਡ ਮੰਗਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ 22 ਅਗਸਤ ਨੂੰ ਉਸ ਦੇ ਘਰ ਦੇ ਨੇੜੇ ਇੱਕ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ‘ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਆਸ਼ੂ ‘ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਮਾਨ ਸਰਕਾਰ ਲਾਲੜੂ ‘ਚ ਸਥਾਪਤ ਕਰੇਗੀ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਟ੍ਰੇਨਿੰਗ ਇੰਸਟੀਚਿਊਟ
ਆਸ਼ੂ ਦੀ ਗ੍ਰਿਫਤਾਰੀ ਸਮੇਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਕਾਫੀ ਹੰਗਾਮਾ ਕੀਤਾ ਸੀ। ਸਾਂਸਦ ਬਿੱਟੂ ਨੇ ਤਾਂ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ ਸੀ। ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਗਾਤਾਰ 4 ਦਿਨਾਂ ਤੋਂ ਕਾਂਗਰਸੀ ਵਿਜੀਲੈਂਸ ਦਫ਼ਤਰ ਦੇ ਸਾਹਮਣੇ ਨਗਰ ਕੌਂਸਲ ਦਫ਼ਤਰ ਦੇ ਪਾਰਕ ਵਿੱਚ ਟੈਂਟ ਲਗਾ ਕੇ ਬੈਠੇ ਰਹੇ। ਪਿਛਲੇ 4 ਦਿਨਾਂ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਖੁਦ ਮੋਰਚੇ ‘ਤੇ ਬੈਠੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇਸ ਮਾਮਲੇ ਵਿਚ ਸ਼ਿਕਾਇਤਕਰਤਾ ਨਾਲ ਆਸ਼ੂ ਸਮਰਥਕਾਂ ਵੱਲੋਂ ਕੀਤੇ ਗਏ ਦੁਰਵਿਵਹਾਰ ਤੇ ਡੀਸੀ ਤੱਕ ਪਹੁੰਚੀ ਸ਼ਿਕਾਇਤ ਦੇ ਬਾਅਦ ਪੁਲਿਸ ਨੇ ਵਿਜੀਲੈਂਸ ਦਫਤਰ ਤੋਂ ਬਾਹਰ ਆਪਣਾ ਧਰਨਾ ਚੁੱਕ ਦਿੱਤਾ ਸੀ।