ਇੱਕ ਪਾਸੇ ਪੰਜਾਬ ਬੀਜੇਪੀ ਵੀ ਜਥੇਬੰਦਕ ਤਬਦੀਲੀਆਂ ਦੀਆਂ ਗੱਲਾਂ ਹੋ ਰਹੀਆਂ ਹਨ। ਇਸੇ ਵਿਚਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਿਆਸੀ ਮਾਹਰ ਇਸ ਮੁਲਾਕਾਤ ਨੂੰ ਭਾਜਪਾ ਦੇ ਪੰਜਾਬ ਲੋਕ ਕਾਂਗਰਸ ਦੇ ਰਲੇਵੇਂ ਨਾਲ ਜੋੜ ਕੇ ਵੇਖ ਰਹੇ ਹਨ।
ਕੈਪਟਨ ਦੇ ਨਾਲ ਉਨ੍ਹਾਂ ਦਾ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੀ ਮੁਲਾਕਾਤ ਹੋਈ। ਹਾਲਾਂਕਿ ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਹ ਸਾਡੇ ਦੋਵਾਂ ਲਈ ਹਮੇਸ਼ਾ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੀਟਿੰਗ ਨੂੰ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਭਾਜਪਾ ਨਾਲ ਰਲੇਵੇਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਅਗਲੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲੇ ਆਪਣੇ ਚੋਣ ਨਿਸ਼ਾਨ ‘ਤੇ ਲੜਨ ਦੀ ਤਿਆਰੀ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ ਹਨ। ਇਸ ਤੋਂ ਬਾਅਦ ਉਹ ਕੁਝ ਦਿਨ ਪੰਜਾਬ ਦੇ ਸਿਆਸੀ ਖੇਤਰ ਤੋਂ ਦੂਰ ਰਹੇ। ਹਾਲਾਂਕਿ ਹੁਣ ਉਨ੍ਹਾਂ ਨੇ ਫਿਰ ਤੋਂ ਆਪਣੀ ਸਰਗਰਮੀ ਵਧਾ ਦਿੱਤੀ ਹੈ। ਦੇਸ਼ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਇਹ ਮੀਟਿੰਗ ਵੀ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਭਾਜਪਾ ਵਿੱਚ ਜਥੇਬੰਦਕ ਤਬਦੀਲੀ ਦੀ ਚਰਚਾ ਹੈ।
ਇਹ ਵੀ ਪੜ੍ਹੋ : ਬਹਿਰੀਨ ਵਾਲੀਬਾਲ ‘ਚ ਭਾਰਤ ਨੇ ਜਿੱਤਿਆ ਸਿਲਵਰ, CM ਮਾਨ ਨੇ ਦਿੱਤੀ ਵਧਾਈ, ਜੋਸ਼ਨੂਰ ਦੀ ਕੀਤੀ ਤਾਰੀਫ਼
ਪੰਜਾਬ ਚੋਣਾਂ ਤੋਂ ਸਾਢੇ 3 ਮਹੀਨੇ ਪਹਿਲਾਂ ਕੈਪਟਨ ਨੂੰ ਕਾਂਗਰਸ ਨੇ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਨੇ ਕਾਂਗਰਸ ਛੱਡ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਸੀ ਭਾਜਪਾ ਨਾਲ ਹੋ ਗਏ ਸਨ। ਹਾਲਾਂਕਿ ਉਹ ਕੋਈ ਕਮਾਲ ਨਹੀਂ ਦਿਖਾ ਸਕੇ। ਭਾਜਪਾ ਨੇ 117 ਵਿੱਚੋਂ ਸਿਰਫ਼ 2 ਸੀਟਾਂ ਹੀ ਜਿੱਤੀਆਂ ਹਨ। ਇਸ ਦੇ ਨਾਲ ਹੀ ਕੈਪਟਨ ਆਪਣੇ ਹੀ ਗੜ੍ਹ ਪਟਿਆਲਾ ਤੋਂ ਹਾਰ ਗਏ। ਹੁਣ ਇਸ ਗੱਲ ਦੀ ਵੀ ਚਰਚਾ ਹੋ ਰਹੀ ਹੈ ਕਿ ਭਾਜਪਾ ਇੱਕ ਵਾਰ ਫਿਰ ਲੋਕ ਸਭਾ ਚੋਣਾਂ ਲਈ ਕੈਪਟਨ ‘ਤੇ ਦਾਅ ਖੇਡੇਗੀ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -: