ਹਿਸਾਰ (ਹਰਿਆਣਾ: ਮ੍ਰਿਤਕ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਧੀ ਯਸ਼ੋਧਰਾ ਫੋਗਾਟ ਨੇ ਮੰਗਲਵਾਰ ਨੂੰ ਆਪਣੀ ਮਾਂ ਦੇ ਕਥਿਤ ਕਤਲ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਮੰਗ ਕੀਤੀ ਅਤੇ ਇਹ ਵੀ ਕਿਹਾ ਕਿ ਪਰਿਵਾਰ ਮੌਜੂਦਾ ਜਾਂਜ ਤੋਂ ਸੰਤੁਸ਼ਟ ਨਹੀਂ ਹੈ। ਗੋਆ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਮਲੇ ਦੀ ਸੀਬੀਆਈ ਜਾਂਚ ਦਾ ਭਰੋਸਾ ਦਿੱਤਾ ਹੈ। ਸੋਨਾਲੀ ਫੋਗਾਟ ਦੇ ਪਰਿਵਾਰ ਨੇ 27 ਅਗਸਤ ਨੂੰ ਖੱਟਰ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਸੀਬੀਆਈ ਜਾਂਚ ਦਾ ਭਰੋਸਾ ਦਿੱਤਾ ਸੀ। ਹਾਲਾਂਕਿ, ਮ੍ਰਿਤਕ ਭਾਜਪਾ ਨੇਤਾ ਦੀ ਬੇਟੀ ਮੁਤਾਬਕ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਯਸ਼ੋਧਰਾ ਨੇ ਕਿਹਾ ਕਿ ਮੈਂ ਸੀਬੀਆਈ ਜਾਂਚ ਦੀ ਮੰਗ ਕਰਦੀ ਹਾਂ ਕਿਉਂਕਿ ਮੈਂ ਮੌਜੂਦਾ ਜਾਂਚ ਤੋਂ ਸੰਤੁਸ਼ਟ ਨਹੀਂ ਹਾਂ। ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਗੋਆ ਵਿੱਚ ਰੱਖਿਆ ਗਿਆ ਹੈ, ਉਨ੍ਹਾਂ ਨੇ ਅਜੇ ਤੱਕ (ਹੱਤਿਆ ਦੇ ਪਿੱਛੇ) ਆਪਣੇ ਇਰਾਦੇ ਦਾ ਖੁਲਾਸਾ ਨਹੀਂ ਕੀਤਾ ਹੈ। ਤਾਂ ਪੁਲਿਸ ਕੀ ਕਰ ਰਹੀ ਹੈ? ਇਹ ਮੇਰੀ ਮਾਂ ਲਈ ਇਨਸਾਫ਼ ਦੀ ਗੱਲ ਹੈ, ਜਦੋਂ ਤੱਕ ਸੀਬੀਆਈ ਜਾਂਚ ਨਹੀਂ ਹੁੰਦੀ ਅਸੀਂ ਪਿੱਛੇ ਨਹੀਂ ਹਟਾਂਗੇ। ਮੁੱਖ ਮੰਤਰੀ (ਹਰਿਆਣਾ) ਨੇ ਕਿਹਾ ਕਿ ਸੀਬੀਆਈ ਜਾਂਚ ਹੋਵੇਗੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।”
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਉਸਨੇ ਦਾਅਵਾ ਕੀਤਾ ਕਿ ਉਸਦੀ ਮਾਂ ਦਾ ਕਤਲ ਯੋਜਨਾਬੱਧ ਸੀ। ਉਸ ਨੇ ਕਿਹਾ ਕਿ ਮੇਰੀ ਮਾਂ ਨੇ ਮੈਨੂੰ ਦੱਸਿਆ ਸੀ ਕਿ ਗੋਆ ਵਿੱਚ ਲਗਭਗ ਇੱਕ ਹਫ਼ਤੇ ਤੱਕ ਸ਼ੂਟਿੰਗ ਹੋਵੇਗੀ। ਪਰ ਇਹ ਸਾਹਮਣੇ ਆਇਆ ਹੈ ਕਿ ਰਿਜ਼ੋਰਟ ਸਿਰਫ਼ ਦੋ ਦਿਨਾਂ ਲਈ ਬੁੱਕ ਕੀਤਾ ਗਿਆ ਸੀ। ਇਸ ਤੋਂ ਲੱਗਦਾ ਹੈ ਕਿ ਇਹ ਇੱਕ ਯੋਜਨਾਬੱਧ ਕਤਲ ਸੀ।