ਪੰਜਾਬ ਆਬਕਾਰੀ ਨੀਤੀ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ । ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਵਫਦ ਸਵੇਰੇ 11 ਵਜੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਜਿਸ ਵਿੱਚ ਸਾਬਕਾ ਸਾਂਸਦ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ ਅਤੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਵੀ ਸ਼ਾਮਿਲ ਰਹਿਣਗੇ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਵੱਲੋਂ ਰਾਜਪਾਲ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਵੇਗੀ । ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਅਤੇ ਈਡੀ ਜਾਂਚ ਦੀ ਮੰਗ ਕੀਤੀ ਹੈ। ਅਕਾਲੀ ਦਲ ਦਾ ਇਲਜ਼ਾਮ ਹੈ ਕਿ ਇਸ ਪਾਲਿਸੀ ਨਾਲ AAP ਨੇ 500 ਕਰੋੜ ਦਾ ਘੁਟਾਲਾ ਕੀਤਾ ਹੈ। CBI ਜਾਂਚ ਦੇ ਘੇਰੇ ਵਿੱਚ ਆਈ ਦਿੱਲੀ ਐਕਸਾਈਜ਼ ਪਾਲਿਸੀ ਹੀ ਪੰਜਾਬ ਵਿੱਚ ਵੀ ਲਾਗੂ ਕੀਤੀ ਗਈ ਸੀ। ਹਾਲਾਂਕਿ ਪੰਜਾਬ ਸਰਕਾਰ ਇਨ੍ਹਾਂ ਦੋਸ਼ਾਂ ਨੂੰ ਨਕਾਰ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਵੀਂ ਪਾਲਿਸੀ ਨਾਲ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਰਿਟਾਇਰਡ IAS ਦੀ ਪਤਨੀ ਨੇ 8 ਸਾਲ ਤੱਕ ਬਣਾਇਆ ਬੰਧਕ, ਪੀੜਤਾ ਬੋਲੀ-ਜੀਭ ਨਾਲ ਕਰਵਾਉਂਦੀ ਸੀ ਫਰਸ਼ ਸਾਫ
ਅਕਾਲੀ ਦਲ ਨੇ ਕਿਹਾ ਕਿ ਸ਼ਰਾਬ ਵਿੱਚ ਉਤਪਾਦਕ, L1 ਯਾਨੀ ਹੋਲਸੇਲਰ ਅਤੇ ਰਿਟੇਲਰ ਯਾਨੀ 3 ਤਰ੍ਹਾਂ ਦੇ ਕੰਮ ਹਨ। AAP ਸਰਕਾਰ ਨੇ L1 ਯਾਨੀ ਹੋਲਸੇਲਰ ਨੂੰ ਕਾਬੂ ਕਰ ਲਿਆ। ਪਹਿਲਾਂ 50 ਤੋਂ 100 ਦੇ ਕਰੀਬ L1 ਹੁੰਦੇ ਸਨ। ਉਹ ਸਾਰੀ ਕੰਪਨੀ ਦੀ ਸ਼ਰਾਬ ਆਪਣੇ ਕੋਲ ਰੱਖ ਕੇ ਰਿਟੇਲਰ ਨੂੰ ਵੇਚਦੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸ਼ਰਤਾਂ ਲਗਾਈਆਂ ਕਿ ਉਤਪਾਦਕ ਅਤੇ ਰਿਟੇਲਰ L1 ਯਾਨੀ ਹੋਲਸੇਲਰ ਦਾ ਲਾਈਸੈਂਸ ਨਹੀਂ ਲੈ ਸਕਦਾ। ਇਸ ਤੋਂ ਇਲਾਵਾ ਹੋਲਸੇਲਰ ਦੇ ਲਈ 3 ਸਾਲ ਵਿੱਚ ਲਗਾਤਾਰ 30 ਕਰੋੜ ਦਾ ਟਰਨਓਵਰ ਹੋਣਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -: