Weak bones food tips: ਸਰੀਰ ਨੂੰ ਮਜ਼ਬੂਤ ਰੱਖਣ ਲਈ ਹੱਡੀਆਂ ਦਾ ਮਜ਼ਬੂਤ ਹੋਣਾ ਵੀ ਜ਼ਰੂਰੀ ਹੈ। ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਕੈਲਸ਼ੀਅਮ ਅਤੇ ਵਿਟਾਮਿਨ-ਡੀ ਨਾਲ ਭਰਪੂਰ ਭੋਜਨ ਹੀ ਖਾਣਾ ਚਾਹੀਦਾ ਹੈ। ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਕਾਰਨ ਲੋਕ ਆਪਣੇ ਖਾਣ-ਪੀਣ ਦਾ ਧਿਆਨ ਨਹੀਂ ਰੱਖ ਪਾਉਂਦੇ। ਅਕਸਰ ਸਾਰੇ ਉਹੀ ਚੀਜ਼ਾਂ ਖਾਂਦੇ ਹਨ ਜੋ ਆਸਾਨੀ ਨਾਲ ਮਿਲ ਜਾਂਦੀਆਂ ਹਨ ਜਿਵੇਂ- ਫਰਾਈਡ ਫ਼ੂਡ, ਜੰਕ ਫੂਡ, ਕੈਫੀਨ ਵਰਗੀਆਂ ਚੀਜ਼ਾਂ। ਪਰ ਇਹ ਚੀਜ਼ਾਂ ਤੁਹਾਡੀਆਂ ਹੱਡੀਆਂ ਨੂੰ ਵੀ ਕਮਜ਼ੋਰ ਕਰ ਸਕਦੀਆਂ ਹਨ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫੂਡਜ਼ ਬਾਰੇ ਦੱਸਾਂਗੇ ਜੋ ਤੁਹਾਡੀਆਂ ਹੱਡੀਆਂ ਨੂੰ ਕਮਜ਼ੋਰ ਕਰ ਸਕਦੇ ਹਨ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਮਿੱਠੀਆਂ ਚੀਜ਼ਾਂ: ਮਿੱਠੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨਾ ਤੁਹਾਡੀਆਂ ਹੱਡੀਆਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਬਹੁਤ ਜ਼ਿਆਦਾ ਖੰਡ ਖਾਣ ਨਾਲ ਤੁਹਾਡੀਆਂ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ। ਬਹੁਤ ਜ਼ਿਆਦਾ ਖੰਡ ਤੁਹਾਡੀਆਂ ਹੱਡੀਆਂ ‘ਚੋਂ ਕੈਲਸ਼ੀਅਮ ਨੂੰ ਸੋਖ ਲੈਂਦੀ ਹੈ ਜੋ ਤੁਹਾਡੀ ਹੱਡੀਆਂ ਦੀ ਸਿਹਤ ਨੂੰ ਕਮਜ਼ੋਰ ਕਰ ਸਕਦੀ ਹੈ।
ਜ਼ਿਆਦਾ ਨਮਕ: ਬਹੁਤ ਜ਼ਿਆਦਾ ਖੰਡ ਦੀ ਤਰ੍ਹਾਂ, ਬਹੁਤ ਜ਼ਿਆਦਾ ਨਮਕ ਦਾ ਸੇਵਨ ਵੀ ਤੁਹਾਡੇ ਸਰੀਰ ‘ਚ ਕੈਲਸ਼ੀਅਮ ਲੈਵਲ ਨੂੰ ਘਟਾ ਸਕਦਾ ਹੈ। ਜ਼ਿਆਦਾ ਨਮਕ ਖਾਣ ਨਾਲ ਓਸਟੀਓਪੋਰੋਸਿਸ ਨਾਂ ਦੀ ਬੀਮਾਰੀ ਹੋ ਸਕਦੀ ਹੈ। ਓਸਟੀਓਪੋਰੋਸਿਸ ਇੱਕ ਅਜਿਹੀ ਬਿਮਾਰੀ ਹੈ ਜਿਸ ‘ਚ ਤੁਹਾਡੀਆਂ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਆਸਾਨੀ ਨਾਲ ਟੁੱਟ ਜਾਂਦੀਆਂ ਹਨ। ਖੋਜ ਮੁਤਾਬਕ ਜੋ ਲੋਕ ਜ਼ਿਆਦਾ ਨਮਕ ਖਾਂਦੇ ਹਨ ਉਨ੍ਹਾਂ ਨੂੰ ਓਸਟੀਓਪੋਰੋਸਿਸ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਕੈਫੀਨ: ਕੈਫੀਨ ਦਾ ਸੇਵਨ ਔਰਤਾਂ ਦੀਆਂ ਹੱਡੀਆਂ ਨੂੰ ਵੀ ਕਮਜ਼ੋਰ ਕਰ ਸਕਦਾ ਹੈ। ਇਹ ਹੱਡੀਆਂ ‘ਚੋਂ ਕੈਲਸ਼ੀਅਮ ਨੂੰ ਬਾਹਰ ਕੱਢਦਾ ਹੈ ਜਿਸ ਨਾਲ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ। ਬਹੁਤ ਜ਼ਿਆਦਾ ਕੌਫੀ ਪੀਣਾ ਵੀ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।
ਚਿਕਨ: ਚਿਕਨ ਨੂੰ ਬਹੁਤ ਜ਼ਿਆਦਾ ਖਾਣਾ ਤੁਹਾਡੀਆਂ ਹੱਡੀਆਂ ਲਈ ਨੁਕਸਾਨਦੇਹ ਹੋ ਸਕਦਾ ਹੈ। ਖੋਜ ਦੇ ਅਨੁਸਾਰ ਜਾਨਵਰਾਂ ਤੋਂ ਪ੍ਰਾਪਤ ਪ੍ਰੋਟੀਨ ਤੁਹਾਡੇ ਖੂਨ ਨੂੰ ਐਸੀਡੀਕ ਬਣਾਉਂਦਾ ਹੈ। ਜਿਸ ਕਾਰਨ ਤੁਹਾਡਾ ਸਰੀਰ ਬਲੱਡ pH ‘ਚ ਬਦਲਾਅ ਦੇ ਖਿਲਾਫ ਕੰਮ ਕਰਦਾ ਹੈ। ਇਸ ਪ੍ਰਕਿਰਿਆ ਦੇ ਦੌਰਾਨ ਹੱਡੀਆਂ ਕੈਲਸ਼ੀਅਮ ਨੂੰ ਜਜ਼ਬ ਕਰ ਲੈਂਦੀਆਂ ਹਨ। ਇਸ ਨਾਲ ਤੁਹਾਡੀਆਂ ਹੱਡੀਆਂ ‘ਚੋਂ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ।
ਸ਼ਰਾਬ: ਰਿਸਰਚ ਮੁਤਾਬਕ ਅਧਿਐਨ ‘ਚ ਪਾਇਆ ਗਿਆ ਹੈ ਕਿ ਸ਼ਰਾਬ ਦੇ ਸੇਵਨ ਨਾਲ ਹੱਡੀਆਂ ਦੀ ਮਜ਼ਬੂਤੀ ਵੀ ਘੱਟ ਹੋ ਜਾਂਦੀ ਹੈ। ਮਾਹਿਰਾਂ ਦੇ ਅਨੁਸਾਰ ਜੇਕਰ ਤੁਸੀਂ ਦਿਨ ‘ਚ 2-3 ਗਲਾਸ ਤੋਂ ਵੱਧ ਸ਼ਰਾਬ ਪੀਂਦੇ ਹੋ ਤਾਂ ਇਹ ਤੁਹਾਡੀਆਂ ਹੱਡੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਸੋਡਾ: ਬਹੁਤ ਜ਼ਿਆਦਾ ਸੋਡਾ ਪੀਣਾ ਤੁਹਾਡੀਆਂ ਹੱਡੀਆਂ ਲਈ ਵੀ ਨੁਕਸਾਨਦਾਇਕ ਹੋ ਸਕਦਾ ਹੈ। ਇਸ ਤੋਂ ਇਲਾਵਾ ਸੋਡੇ ਦਾ ਸੇਵਨ ਕਰਨ ਨਾਲ ਔਰਤਾਂ ‘ਚ ਹਿੱਪ ਫਰੈਕਚਰ ਵਰਗੀਆਂ ਸਮੱਸਿਆਵਾਂ ਦਾ ਖਤਰਾ ਵੀ ਵਧ ਸਕਦਾ ਹੈ। ਖੋਜ ਅਨੁਸਾਰ ਸੋਡਾ ਪੀਣ ਨਾਲ ਸਰੀਰ ਕੈਲਸ਼ੀਅਮ ਨੂੰ ਜਜ਼ਬ ਕਰ ਸਕਦਾ ਹੈ ਅਤੇ ਤੁਹਾਡੀਆਂ ਹੱਡੀਆਂ ਨੂੰ ਕਮਜ਼ੋਰ ਕਰ ਸਕਦਾ ਹੈ।