ਪਾਕਿਸਤਾਨ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਨੇ 30 ਹਜਾਰ 30 ਪੌਂਡ ਦੀ ਵੱਡੀ ਰਾਸ਼ੀ ਭੇਜੀ ਹੈ।
ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨਾਲ ਪਾਕਿਸਤਾਨ ਦੇ ਸੂਬਾ ਪੰਜਾਬ ਦੇ ਸਾਬਕਾ ਗਵਰਨਰ ਅਤੇ ਸਰਵਰ ਫਾਊਂਡੇਸ਼ਨ ਦੇ ਪ੍ਰਧਾਨ ਚੌਧਰੀ ਮੁਹੰਮਦ ਸਰਵਰ ਨੇ ਸੰਪਰਕ ਕਰ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਅਪੀਲ ਕੀਤੀ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੜ੍ਹਾਂ ਦੌਰਾਨ ਸੇਵਾ ਕਾਰਜ ਨਿਭਾਉਣ ਵਾਲੀ ਸਰਵਰ ਫਾਊਂਡੇਸ਼ਨ ਲਾਹੌਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 30 ਹਜ਼ਾਰ 30 ਪੌਂਡ ( ਪਾਕਿਸਤਾਨ ਦੀ ਕਰੰਸੀ ਅਨੁਸਾਰ ਲਗਪਗ 80 ਲੱਖ ਰੁਪਏ) ਭੇਜੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਅੰਦਰ ਆਏ ਭਿਆਨਕ ਹੜ੍ਹਾਂ ਕਾਰਨ ਬਹੁਤ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਕਾਰਨ ਜਿੱਥੇ ਲੱਖਾਂ ਲੋਕ ਬੇਘਰ ਹੋ ਗਏ ਹਨ। ਸਾਬਕਾ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਇਸ ਵੱਡੀ ਮਦਦ ਲਈ ਡਾ.ਐੱਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।