MooseWala Jaandi Vaar banned: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਦੀ ਅਦਾਲਤ ਨੇ ਉਸ ਦੇ ਦੂਜੇ ਗੀਤ ‘ਜਾਂਦੀ ਵਾਰ’ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਇਹ ਗੀਤ ਹੁਣ 5 ਸਤੰਬਰ ਤੱਕ ਰਿਲੀਜ਼ ਨਹੀਂ ਹੋਵੇਗਾ।
ਅਦਾਲਤ ਨੇ ਗੀਤ ਦੇ ਪ੍ਰਚਾਰ ਅਤੇ ਪ੍ਰਸਾਰ ‘ਤੇ ਵੀ ਰੋਕ ਲਗਾ ਦਿੱਤੀ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ ਬਾਲੀਵੁੱਡ ਮਿਊਜ਼ਿਕ ਡਾਇਰੈਕਟਰ ਸਲੀਮ ਮਰਚੈਂਟ ਨੇ ਜਾਣਕਾਰੀ ਦਿੱਤੀ ਹੈ ਕਿ ਉਹ 2 ਸਤੰਬਰ ਨੂੰ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ਨੂੰ ਅਧਿਕਾਰਤ ਤੌਰ ‘ਤੇ ਰਿਲੀਜ਼ ਕਰਨਗੇ। ਪਟੀਸ਼ਨ ‘ਚ ਇਸ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਮਾਨਸਾ ਅਦਾਲਤ ਨੇ ਗੀਤ ਦੇ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਗਾਣਾ SYL ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਮੂਸੇਵਾਲਾ ਦੇ ਇਸ ਗੀਤ ਨੂੰ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਅਕਾਊਂਟ ‘ਤੇ ਰਿਲੀਜ਼ ਕੀਤਾ ਗਿਆ ਹੈ। ਇਹ ਗੀਤ ਰਿਲੀਜ਼ ਹੋਣ ਦੇ ਛੇ ਮਿੰਟਾਂ ਵਿੱਚ ਹੀ ਹਿੱਟ ਹੋ ਗਿਆ। ਇਸ ਗੀਤ ਨੂੰ 2 ਘੰਟੇ ‘ਚ 22 ਲੱਖ ਲੋਕਾਂ ਨੇ ਦੇਖਿਆ। ਇਹ ਗੀਤ ਸਿੱਧੂ ਮੂਸੇਵਾਲਾ ਦੇ ਕਤਲ ਤੋਂ 26 ਦਿਨ ਬਾਅਦ ਰਿਲੀਜ਼ ਹੋਇਆ ਸੀ। ਦਰਅਸਲ, ਇਸ ਗੀਤ ਵਿੱਚ ਸਿੱਧੂ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕੀਤਾ ਹੈ ਅਤੇ ਲਾਲ ਕਿਲ੍ਹੇ ਤੋਂ ਸ਼ੁਰੂ ਹੋਏ ਖੇਤੀ ਕਾਨੂੰਨਾਂ ਬਾਰੇ। ਇਸ ਗੀਤ ਨੂੰ ਛੇ ਮਿੰਟਾਂ ‘ਚ 4.75 ਲੱਖ ਲੋਕਾਂ ਨੇ ਦੇਖਿਆ, ਜਦਕਿ ਗੀਤ ਨੂੰ 3.14 ਲੱਖ ਲੋਕਾਂ ਨੇ ਲਾਇਕ ਕੀਤਾ। ਦੋ ਘੰਟੇ ਬਾਅਦ ਇਸ ਗੀਤ ਨੂੰ 22 ਲੱਖ ਲੋਕਾਂ ਨੇ ਦੇਖਿਆ, 14 ਲੱਖ ਲੋਕਾਂ ਨੇ ਗੀਤ ਨੂੰ ਲਾਇਕ ਕੀਤਾ ਅਤੇ ਦੋ ਲੱਖ 52 ਹਜ਼ਾਰ ਲੋਕਾਂ ਨੇ ਕਮੈਂਟ ਕੀਤਾ।