ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ 10 ਜ਼ਿਲ੍ਹਿਆਂ ਵਿੱਚ ਨਵੇਂ ਓਲਡ ਏਜ ਹੋਮ ਖੋਲ੍ਹੇਗੀ, ਹਰੇਕ ਵਿੱਚ 25 ਤੋਂ 150 ਲੋਕਾਂ ਦੇ ਰਹਿਣ ਦੀ ਸਮਰੱਥਾ ਹੋਵੇਗੀ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਇਹ ਓਲਡ ਏਜ ਹੋਮ ਬਠਿੰਡਾ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਸਥਾਪਿਤ ਕੀਤੇ ਜਾਣਗੇ।
ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਧਿਆਨ ਵਿਚ ਆਇਆ ਹੈ ਕਿ ਸੂਬੇ ਵਿਚ ਓਲਡ ਏਜ ਹੋਮ ਦੀ ਲੋੜ ਹੈ। ਸਰਕਾਰ ਵੱਲੋਂ ਰਜਿਸਟਰਡ, ਗੈਰ-ਸਰਕਾਰੀ ਸੰਸਥਾਵਾਂ, ਟਰੱਸਟਾਂ, ਰੈੱਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾ ਦੇ ਕੇ ਇਨ੍ਹਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ। ਇਹ ਓਲਡ ਏਜ ਹੋਮ 25 ਤੋਂ 150 ਬਜ਼ੁਰਗਾਂ ਦੀ ਦੇਖਭਾਲ ਦੇ ਸਮਰੱਥਾ ਵਾਲੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: