ਭਾਰਤੀ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸਤੰਬਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਸਬੰਧੀ IMD ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਵੀਰਵਾਰ ਨੂੰ ਦੱਖਣ-ਪੱਛਮੀ ਮਾਨਸੂਨ ਦੇ ਛੇਤੀ ਵਾਪਸੀ ਦੇ ਪਿਛਲੇ ਹਫ਼ਤੇ ਦੀ ਭਵਿੱਖਬਾਣੀ ਨੂੰ ਖਾਰਜ ਕਰ ਦਿੱਤਾ ਅਤੇ ਇਸ ਮਹੀਨੇ ਬਾਰਿਸ਼ ਦੇ ਲੰਬੇ ਸਮੇਂ ਦੀ ਭਵਿੱਖਬਾਣੀ ਕੀਤੀ।
ਇਸ ਤੋਂ ਅੱਗੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ‘ਤੇ ਚੱਕਰਵਾਤ ਚੱਕਰ 7 ਸਤੰਬਰ ਦੇ ਆਸਪਾਸ ਮਾਨਸੂਨ ਟ੍ਰਾਫ ਨੂੰ ਦੱਖਣ ਵੱਲ ਬਦਲ ਦੇਵੇਗਾ । ਇਸ ਕਾਰਨ ਮੱਧ ਅਤੇ ਉੱਤਰੀ ਭਾਰਤ ਵਿੱਚ ਮੀਂਹ ਦੀ ਗਤੀਵਿਧੀ ਵਧੇਗੀ। ਇਸ ਕਾਰਨ ਮੌਨਸੂਨ ਦੇ ਛੇਤੀ ਵਾਪਸੀ ਲਈ ਹਾਲਾਤ ਅਨੁਕੂਲ ਨਹੀਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 25 ਅਗਸਤ ਨੂੰ ਮੌਸਮ ਵਿਭਾਗ ਨੇ 17 ਸਤੰਬਰ ਦੀ ਆਮ ਤਰੀਕ ਤੋਂ ਪਹਿਲਾਂ ਦੱਖਣ-ਪੱਛਮੀ ਮਾਨਸੂਨ ਦੇ ਛੇਤੀ ਵਾਪਸ ਜਾਣ ਦੀ ਭਵਿੱਖਬਾਣੀ ਕੀਤੀ ਸੀ।
ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ‘ਤੇ IMD ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਔਸਤ ਮੀਂਹ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ । ਉੱਤਰ-ਪੂਰਬੀ ਭਾਰਤ ਦੇ ਕਈ ਹਿੱਸਿਆਂ ਅਤੇ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੀ ਬਹੁਤ ਸੰਭਾਵਨਾ ਹੈ ਜਿੱਥੇ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਦੂਜੇ ਪਾਸੇ ਜੇਕਰ ਪੰਜਾਬ ਨਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਸਧਾਰਨ ਨਾਲੋਂ 2 ਡਿਗਰੀ ਜ਼ਿਆਦਾ ਚੱਲ ਰਿਹਾ ਹੈ। ਜਿਸ ਕਾਰਨ ਦਿਨ-ਬ-ਦਿਨ ਤਾਪਮਾਨ ਵੱਧਣ ਨਾਲ ਗਰਮੀ ਵੱਧ ਰਹੀ ਹੈ । ਇਸੇ ਵਿਚਾਲੇ ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ 2-3 ਦਿਨ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਹੋਣ ਦੀ ਸੰਭਾਵਨਾ ਨਜ਼ਰ ਆ ਰਹੀ ਹੈ ਜਿਸ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: