ਗਣੇਸ਼ ਉਤਸਵ ਨੂੰ ਲੈ ਕੇ ਲੱਗੇ ਮੇਲੇ ਵਿੱਚ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਝੂਲਾ ਲੈ ਰਹੇ ਦੋ ਬੱਚੇ ਕਰੰਟ ਦੀ ਲਪੇਟ ਵਿੱਚ ਆ ਗਏ, ਜਿਸ ‘ਚ 12 ਸਾਲਾਂ ਬੱਚੇ ਦੀ ਮੌਤ ਹੋ ਗਈ, ਜਦਕਿ ਤਿੰਨ ਸਾਲਾਂ ਬੱਚਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।
ਘਟਨਾ ਨੋਇਡਾ ਦੇ ਬੀਟਾ-2 ਇਲਾਕੇ ਦੇ ਸਮਰਾਟ ਮਿਹਿਰ ਭੋਜ ਸਿਟੀ ਪਾਰਕ ਦੀ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਸਬੰਧੀ ਤਿੰਨ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਝੂਲਾ ਚਲਾਉਣ ਵਾਲੇ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।
ਬੀਟਾ-2 ਦੇ ਥਾਣਾ ਇੰਚਾਰਜ ਇੰਸਪੈਕਟਰ ਅਨਿਲ ਕੁਮਾਰ ਸਿੰਘ ਨੇ ਦੱਸਿਆ ਕਿ ਪਿੰਡ ਬਿਰੂੰਦੀ ‘ਚ ਕਿਰਾਏ ‘ਤੇ ਰਹਿਣ ਵਾਲੇ ਧਰਮਿੰਦਰ ਦਾ 12 ਸਾਲਾਂ ਪੁੱਤਰ ਹਰਸ਼ਿਤ, ਉਸ ਦੇ ਗੁਆਂਢ ‘ਚ ਰਹਿਣ ਵਾਲੀ ਔਰਤ ਆਰੋਹੀ ਅਤੇ ਉਸ ਦੇ ਬੱਚੇ ਨਾਲ ਵੀਰਵਾਰ ਰਾਤ ਸਮਰਾਟ ਮਿਹਿਰ ਭੋਜ ਸਿਟੀ ਪਾਰਕ ਵਿਖੇ ਮੇਲਾ ਵੇਖਣ ਗਿਆ ਸੀ। ਇਸੇ ਦੌਰਾਨ ਝੂਲੇ ਤੋਂ ਉਤਰਨ ਵੇਲੇ ਹਰਸ਼ਿਤ ਤੇ ਆਰੋਹੀ ਦਾ ਤਿੰਨ ਸਾਲਾਂ ਬੇਟਾ ਪ੍ਰਿਯਾਂਸ਼ ਕਰੰਟ ਦੀ ਲਪੇਟ ਵਿੱਚ ਆਉਣ ਨਾਲ ਝੁਲਸ ਗਏ। ਜਿਸ ਤੋਂ ਬਾਅਦ ਦੋਵੇਂ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਥੇ ਡਾਕਟਾਰਂ ਨੇ ਹਰਸ਼ਿਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਪ੍ਰਿਯਾਂਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਥਾਣਾ ਇੰਚਾਰਜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੇਲਾ ਸੰਚਾਲਕ ਚੰਦਰਸ਼ੇਖਰ ਗਰਗ, ਅੰਕਿਤ ਜੈਨ, ਰਾਜੀਵ ਗੁਪਤਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।