ਵੀਰਵਾਰ ਨੂੰ ਤਰਨਤਾਰਨ ਦੇ ਪਿੰਡ ਠੱਕਰਪੁਰਾ ਦੇ ਕੈਥੋਲਿਕ ਚਰਚ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਜ਼ਿਲ੍ਹਾ ਪੁਲਿਸ ਨੇ 21 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਦੇ ਨਾਲ ਹੀ ਪੰਜ ਵਿਅਕਤੀਆਂ ਦੀ ਪਛਾਣ ਕਰਕੇ ਇਸ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਦੇ ਸਕੈਚ ਵੀ ਤਿਆਰ ਕਰਵਾਏ ਹਨ ਪਰ ਕੋਈ ਸੁਰਾਗ ਨਹੀਂ ਮਿਲਿਆ।
ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਰਾਤ ਪਿੰਡ ਠੱਕਰਪੁਰਾ ‘ਚ ਕੈਥੋਲਿਕ ਚਰਚ ‘ਤੇ ਚਾਰ ਲੋਕਾਂ ਨੇ ਹਮਲਾ ਕਰ ਕੇ ਮੂਰਤੀਆਂ ਦੀ ਭੰਨਤੋੜ ਕੀਤੀ ਅਤੇ ਪਾਦਰੀ ਦੀ ਬੋਲੈਰੋ ਕਾਰ ਨੂੰ ਅੱਗ ਲਗਾ ਦਿੱਤੀ।
ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਮਾਮਲੇ ਵਿੱਚ ਐਸਪੀ ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਹੈ। ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਚਰਚ ’ਤੇ ਹਮਲੇ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ। ਕਰੀਬ 18 ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਅੱਠ ਪਿੰਡਾਂ ਦੇ ਸ਼ੱਕੀ ਵਿਅਕਤੀਆਂ, ਸਮੱਗਲਰਾਂ ਅਤੇ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ਦਾ ਰਿਕਾਰਡ ਵੀ ਸਕੈਨ ਕੀਤਾ ਗਿਆ ਹੈ।
ਜਾਂਚ ਵਿੱਚ ਫਿੰਗਰ ਪ੍ਰਿੰਟਸ, ਕੁੱਤਿਆਂ ਦੀ ਟੀਮ ਦੇ ਮਾਹਿਰਾਂ ਦਾ ਸਹਿਯੋਗ ਵੀ ਲਿਆ ਗਿਆ। ਸਾਈਬਰ ਕ੍ਰਾਈਮ ਸੈੱਲ ਦੀ ਵਿਸ਼ੇਸ਼ ਟੀਮ ਨੂੰ ਬੁਲਾ ਕੇ ਵੀਡੀਓ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੇ ਸਕੈਚ ਤਿਆਰ ਕੀਤੇ ਗਏ। ਸਕੈਚ ‘ਚ ਦੋਸ਼ੀ ਦੇ ਸਿਰਫ ਪਿਛਲੇ ਅਤੇ ਸਾਈਡ ਦੇ ਪੋਜ਼ ਹੀ ਦਿਖਾਈ ਦੇ ਰਹੇ ਹਨ। ਮੁਲਜ਼ਮਾਂ ਨੇ ਇੱਕ-ਦੂਜੇ ਨਾਲ ਗੱਲ ਨਹੀਂ ਕੀਤੀ। ਚਿਹਰਾ ਨਾ ਦਿਸਣ ਅਤੇ ਆਵਾਜ਼ ਨਾ ਮਿਲਣ ਕਾਰਨ ਮੁਲਜ਼ਮਾਂ ਦੀ ਪਛਾਣ ਕਰਨੀ ਔਖੀ ਹੋ ਰਹੀ ਹੈ।
ਇਹ ਵੀ ਪੜ੍ਹੋ : ਨਸ਼ੇ ਨੇ ਲਈ 2 ਸਕੇ ਭਰਾਵਾਂ ਦੀ ਜਾਨ, ਵੱਡੇ ਦੇ ਭੋਗ ਤੋਂ ਪਹਿਲਾਂ ਛੋਟੇ ਦੀ ਵੀ ਮੌਤ, ਉਜੜਿਆ ਪਰਿਵਾਰ
ਚਰਚ ਦੇ ਅੰਦਰ ਹੋਈ ਬੇਅਦਬੀ ਤੋਂ ਬਾਅਦ ਇਸਾਈ ਸਮਾਜ ਦੇ ਲੋਕਾਂ ਵਿੱਚ ਤਣਾਅ ਦਾ ਮਾਹੌਲ ਹੈ। ਇਸੇ ਦੌਰਾਨ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸ਼ੁੱਕਰਵਾਰ ਨੂੰ ਤਰਨਤਾਰਨ ਪੁੱਜੇ। ਉਹ ਚਰਚ ਦੇ ਅਧਿਕਾਰੀਆਂ ਨੂੰ ਮਿਲੇ।
ਇਸ ਦੌਰਾਨ ਰਾਜਾ ਵੜਿੰਗ ਨੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਸਾਰੇ ਡੀਜੀਪੀ ਪੰਜਾਬ ਨੂੰ ਮਿਲ ਕੇ ਉੱਚ ਪੱਧਰੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸ਼ੁੱਕਰਵਾਰ ਨੂੰ ਤਰਨਤਾਰਨ ਪਹੁੰਚੇ ਕਾਂਗਰਸੀ ਆਗੂਆਂ ਨੇ ਇੱਕ ਗੱਲ ਦਾ ਖੁਲਾਸਾ ਕੀਤਾ ਕਿ ਚਰਚ ਵਿੱਚ ਵਾਪਰੀ ਘਟਨਾ ਤੋਂ ਕੁਝ ਦਿਨ ਪਹਿਲਾਂ ਚਰਚ ਦੇ ਫਲੈਕਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜਾਣਬੁੱਝ ਕੇ ਪਾੜ ਦਿੱਤਾ ਗਿਆ ਸੀ। ਚਰਚ ਦੇ ਅਧਿਕਾਰੀਆਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਪੁਲਸ ਨੇ ਉਸ ਸ਼ਿਕਾਇਤ ‘ਤੇ ਕੋਈ ਧਿਆਨ ਨਹੀਂ ਦਿੱਤਾ। ਕੁਝ ਦਿਨਾਂ ਬਾਅਦ ਚਰਚ ਵਿੱਚ ਬੇਅਦਬੀ ਦੀ ਘਟਨਾ ਵਾਪਰੀ। ਕਾਂਗਰਸ ਪ੍ਰਧਾਨ ਨੇ ਉਸ ਘਟਨਾ ਨੂੰ ਵੀ ਨਾਲ ਜੋੜ ਕੇ ਜਾਂਚ ਦੀ ਮੰਗ ਕੀਤੀ ਹੈ।