ਵਿਜੀਲੈਂਸ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀਡਬਲਯੂਡੀ) ਦੇ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੇਰਾਫੇਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਮੁਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਜਾਂਚ ਦੇ ਘੇਰੇ ਵਿਚ ਹਨ।
ਇਸ ਦੀ ਜਾਂਚ ਸੰਗਰੂਰ ਵਿੱਚ ਤਾਇਨਾਤ ਵਿਜੀਲੈਂਸ ਬਿਊਰੋ ਦੇ ਡੀਐਸਪੀ ਰੈਂਕ ਦੇ ਇੱਕ ਅਧਿਕਾਰੀ ਨੂੰ ਸੌਂਪੀ ਗਈ ਹੈ ਅਤੇ ਘੱਟੋ-ਘੱਟ ਪੰਜ ਵਿਅਕਤੀਆਂ ਨੂੰ 5 ਸਤੰਬਰ ਨੂੰ ਤਲਬ ਕੀਤਾ ਗਿਆ ਹੈ, ਜੋ ਕਿ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਕਰੀਬੀ ਮੰਨੇ ਜਾਂਦੇ ਸਨ।
ਇਨ੍ਹਾਂ ਵਿੱਚ ਵਿਨੋਦ ਕੁਮਾਰ ‘ਨੀਤੂ’, ਜੋ ਸਿੰਗਲਾ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ, ਤੋਂ ਇਲਾਵਾ ਮੁਕਤਸਰ ਵਾਸੀ, ਬਰੇਟਾ ਵਾਸੀ, ਬਠਿੰਡਾ ਵਾਸੀ ਅਤੇ ਦੋ ਸੁਪਰਡੈਂਟ ਇੰਜੀਨੀਅਰ ਅਤੇ ਇੱਕ ਲੁਧਿਆਣਾ ਦਾ ਵਿਅਕਤੀ ਸ਼ਾਮਲ ਹੈ। ਇਹ ਸਾਰੇ ਕਥਿਤ ਤੌਰ ‘ਤੇ ਟੈਂਡਰ ਪ੍ਰਕਿਰਿਆ ਵਿਚ ਸ਼ਾਮਲ ਸਨ।
ਵਿਜੀਲੈਂਸ ਬਿਊਰੋ ਦੇ ਅੰਦਰੂਨੀ ਸੂਤਰਾਂ ਨੇ ਜਾਂਚ ਸ਼ੁਰੂ ਕਰਨ ਦੀ ਗੱਲ ਸਵੀਕਾਰ ਕੀਤੀ ਹੈ। ਅਧਿਕਾਰੀਆਂ ਨੇ ਖੁਲਾਸਾ ਕੀਤਾ ਕਿ ਸਾਰਿਆਂ ਨੂੰ ਪਿਛਲੇ ਪੰਜ ਸਾਲਾਂ ਦੌਰਾਨ ਉਸ ਦੀ ਕਮਾਈ ਦੇ ਵੇਰਵੇ ਸਮੇਤ ਤਲਬ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: