KRK Controversial Tweets Case: ਅਦਾਕਾਰ ਕਮਾਲ ਰਾਸ਼ਿਦ ਖਾਨ ਵਿਵਾਦਿਤ ਟਵੀਟ ਮਾਮਲੇ ਵਿੱਚ ਫਿਲਹਾਲ ਜੇਲ ਵਿੱਚ ਰਹਿਣਗੇ, ਕਿਉਂਕਿ ਉਸਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 29 ਅਗਸਤ ਨੂੰ ਮੁੰਬਈ ਪੁਲਿਸ ਨੇ 2020 ਤੋਂ ਪਹਿਲਾਂ ਦੇ ਉਸ ਦੇ ਵਿਵਾਦਿਤ ਟਵੀਟਸ ਨੂੰ ਲੈ ਕੇ ਗ੍ਰਿਫਤਾਰ ਕੀਤਾ ਸੀ।
ਰਿਪੋਰਟਾਂ ਮੁਤਾਬਕ ਕਮਲ ਆਰ ਖਾਨ ਦੇ ਵਕੀਲ ਜੈ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਮੁੰਬਈ ਦੇ ਬੋਰੀਵਲੀ ਸਥਿਤ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ‘ਚ ਸੁਣਵਾਈ ਹੋਣੀ ਸੀ ਪਰ ਜੱਜ ਛੁੱਟੀ ‘ਤੇ ਹੋਣ ਕਾਰਨ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਟਵੀਟ ਕਰਕੇ ਬਾਲੀਵੁੱਡ ਹਸਤੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਕਮਲ ਆਰ ਖਾਨ ਨੇ ਐਡਵੋਕੇਟ ਅਸ਼ੋਕ ਸਰੋਗੀ ਰਾਹੀਂ ਆਪਣੀ ਜ਼ਮਾਨਤ ਪਟੀਸ਼ਨ ‘ਚ ਦੱਸਿਆ ਹੈ ਕਿ ਉਨ੍ਹਾਂ ਦੇ ਟਵੀਟ ਸਿਰਫ ਫਿਲਮ ‘ਲਕਸ਼ਮੀ ਬੰਬ’ ‘ਤੇ ਸਨ। ਉਸਨੇ ਕੋਈ ਜੁਰਮ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਿਦ ਖਾਨ ਫਿਲਮ ਇੰਡਸਟਰੀ ਵਿੱਚ ਇੱਕ ਆਲੋਚਕ ਦੇ ਤੌਰ ‘ਤੇ ਕੰਮ ਕਰ ਰਹੇ ਸਨ। ਰਿਪੋਰਟਾਂ ਅਨੁਸਾਰ, ਉਸ ‘ਤੇ ਆਈਪੀਸੀ ਦੀਆਂ ਧਾਰਾਵਾਂ 153 ਅਤੇ 500 ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ। ਕਮਲ ਆਰ ਖਾਨ ਸੋਸ਼ਲ ਮੀਡੀਆ ਰਾਹੀਂ ਬਾਲੀਵੁੱਡ ਅਤੇ ਫਿਲਮੀ ਸਿਤਾਰਿਆਂ ਦੀ ਆਲੋਚਨਾ ਕਰਦੇ ਰਹੇ ਹਨ, ਜਿਸ ਕਾਰਨ ਬਾਲੀਵੁੱਡ ਦੇ ਕਈ ਸਿਤਾਰੇ ਉਨ੍ਹਾਂ ਤੋਂ ਕਾਫੀ ਨਾਰਾਜ਼ ਸਨ। ਕੇਆਰਕੇ ਅਕਸਰ ਫਿਲਮਾਂ ਅਤੇ ਸਿਤਾਰਿਆਂ ਬਾਰੇ ਆਪਣੀਆਂ ਟਿੱਪਣੀਆਂ ਕਾਰਨ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਅਦਾਕਾਰ ਦਾ ਵਿਵਾਦਾਂ ਨਾਲ ਲੰਬਾ ਸਬੰਧ ਰਿਹਾ ਹੈ।