ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਵਿਗੜ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਪੀਜੀਆਈ ਭਰਤੀ ਕਰਵਾਇਆ ਗਿਆ ਹੈ ਜਿਥੇ ਡਾਕਟਰਾਂ ਦੀ ਟੀਮ 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।
ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਪਿਛਲੇ 2-3 ਦਿਨ ਤੋਂ ਹਲਕਾ ਜਿਹਾ ਬੁਖਾਰ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਸਿਹਤ ਦੀ ਜਾਂਚ ਕਰਾਈ ਸੀ। ਪੀਜੀਆਈ ਵਿਚ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਵੀ ਹੋ ਚੁੱਕਾ ਹੈ। ਜਨਵਰੀ ਮਹੀਨੇ ਵਿਚ ਵੀ ਉੁਹ ਚੈਕਅੱਪ ਲਈ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਆਏ ਸਨ। ਇਥੇ ਉਨ੍ਹਾਂ ਦੇ ਕੋਵਿਡ ਪਾਜੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਹਾਲਾਂਕਿ ਬਾਅਦ ਵਿਚ ਉਹ ਰਿਕਵਰ ਹੋ ਗਏ ਸਨ। ਇਸ ਤੋਂ ਬਾਅਦ ਮੋਹਾਲੀ ਤੇ ਪੀਜੀਆਈ ਵਿਚ ਪਹਿਲਾਂ ਵੀ ਉੁਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਸ. ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। 1977 ਵਿਚ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਉਸ ਸਮੇਂ ਉਨ੍ਹਾਂ ਦੀ ਉਮਰ 43 ਸਾਲ ਸੀ। ਉਹ ਪੰਜਾਬ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਰਹੇ ਹਨ।ਇਸ ਦੇ ਬਾਅਦ ਉਹ ਉਹ 1997, 2007 ਤੇ 2012 ਵਿਚ ਪੰਜਾਬ ਦੇ ਮੁੱਖ ਮੰਤਰੀ ਰਹੇ।
ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪਿਛਲੀ ਵਿਧਾਨ ਸਭਾ ਚੋਣ ਆਪਣੇ ਗੜ੍ਹ ਲੰਬੀ ਤੋਂ ਲੜੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ 11,396 ਵੋਟਾਂ ਤੋਂ ਚੋਣਾਂ ਹਾਰ ਗਏ। ਬਾਦਲ ਲੰਬੀ ਤੋਂ 11 ਵਾਰ ਵਿਧਾਇਕ ਰਹੇ।
ਵੀਡੀਓ ਲਈ ਕਲਿੱਕ ਕਰੋ -: