ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਕ ਹੋਰ ਵੱਡੀ ਸੌਗਾਤ ਦਿੱਤੀ ਹੈ। ਅਧਿਆਪਕ ਦਿਵਸ ਮੌਕੇ ‘ਤੇ ਸੀਐੱਮ ਮਾਨ ਨੇ ਟੀਚਰਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਇਹ ਐਲਾਨ ਆਨੰਦਪੁਰ ਸਾਹਿਬ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ। ਮੁੱਖ ਮੰਤਰੀ ਮਾਨ ਨੇ 8736 ਅਧਿਆਪਕਾਂ ਨੂੰ ਪੱਕਾ ਕਰਨ ‘ਤੇ ਮੋਹਰ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਇਸ ਵਿਚ 5,442 ਐਜੂਕੇਸ਼ਨ ਪ੍ਰੋਵਾਈਡਰ, 1130 ਇਨਕਲੂਸਿਵ ਐਜੂਕੇਸ਼ਨ ਵਲੰਟੀਅਰ ਸਿੱਧੇ ਪੱਕੇ ਕੀਤੇ ਜਾਣਗੇ। ਇਸ ਤੋਂ ਇਲਾਵਾ ਟਰਾਂਸਪੇਰੈਂਟ ਪਾਲਿਸੀ ਅਧੀਨ ਆਏ 1639 ਅਤੇ ਬੋਰਡ ਤਹਿਤ ਆਏ 525 ਅਧਿਆਪਕ ਵੀ ਪੱਕੇ ਕੀਤੇ ਜਾਣਗੇ। CM ਮਾਨ ਕਿਹਾ ਕਿ ਜਲਦ ਹੀ ਬੋਰਡ ਤੇ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦਾ ਵੀ ਨੰਬਰ ਆਏਗਾ।
ਦੱਸ ਦੇਈਏ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਵੱਲੋਂ ਅਧਿਆਪਕਾਂ ਨੂੰ ਤੋਹਫਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ UGC 7ਵਾਂ ਤਨਖਾਹ ਕਮਿਸ਼ਨ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਦਾ ਫਾਇਦਾ 1 ਅਕਤੂਬਰ 2022 ਤੋਂ ਉਪਲਬਧ ਹੋਵੇਗਾ।
CM ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਗੈਸਟ ਫੈਕਲਟੀ ਅਧਿਆਪਕਾਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ਦਾ ਨੋਟੀਫਿਕੇਸ਼ਨ ਜਲਦੀ ਹੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਾਲਜਾਂ ਵਿੱਚ 18 ਤੋਂ 20 ਸਾਲਾਂ ਤੋਂ ਪੜ੍ਹਾ ਰਹੇ ਗੈਸਟ ਫੈਕਲਟੀ ਅਧਿਆਪਕਾਂ ਦੇ ਮਾਣ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਉਨ੍ਹਾਂ ਨੇ ਕਿਹਾ ਕਿ ਅਧਿਆਪਕ ਦਿਵਸ ਦਾ ਮਤਲਬ ਮੇਰੇ ਲਈ ਖਾਸ ਹੈ। ਮੈਂ ਖੁਦ ਇੱਕ ਅਧਿਆਪਕ ਦਾ ਪੁੱਤਰ ਹਾਂ। ਮੈਂ ਆਪਣੇ ਪਿਤਾ ਜੀ ਦੇ ਮਾਰਗਦਰਸ਼ਨ ਵਿੱਚ ਆਪਣੀ ਜ਼ਿੰਦਗੀ ਵਿੱਚ ਬਹੁਤ ਕੁਝ ਸਿੱਖਿਆ ਹੈ। ਮਾਪਿਆਂ ਤੋਂ ਬਾਅਦ, ਬੱਚੇ ਦੇ ਜੀਵਨ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਅਧਿਆਪਕ ਦੀ ਹੁੰਦੀ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਵੀ ਦਿੱਤੀ।