ਪੰਜਾਬ ਵਿੱਚ ਗਰੀਬ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਵੱਲੋਂ ਡਿਪੂਆਂ ‘ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡ ਬਣਾਏ ਗਏ ਹਨ ਪਰ ਇਨ੍ਹਾਂ ਸਕੀਮਾਂ ਦਾ ਫਾਇਦਾ ਬਹੁਤ ਸਾਰੇ ਅਮੀਰ ਲੋਕ ਵੀ ਲੈ ਰਹੇ ਹਨ, ਜਿਸ ਨਾਲ ਬਥੇਰੇ ਗਰੀਬ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਰਹੇ ਹਨ। ਗਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੇ ਅਜਿਹੇ ਨਕਲੀ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਜਾਂਚਣ ਲਈ ਹੁਕਮ ਦੇ ਦਿੱਤੇ ਹਨ।
ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਨਕਲੀ ਰਾਸ਼ਨ ਕਾਰਡਾਂ ‘ਤੇ ਹੁਣ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਇਕਾਰੀਆਂ ਨੂੰ ਅਜਿਹੇ ਕਾਰਡ ਜਾਂਚਣ ਲਈ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ, ਉਨ੍ਹਾਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਹਾਲ ਹੀ ਵਿੱਚ ਹੁਸ਼ਿਆਰਪੁਰ ਤੋਂ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਇੱਕ ਵੀਆਈਪੀ ਨੰਬਰ ਵਾਲੀ ਮਰਸਿਡੀਜ਼ ਗੱਡੀ ਵਾਲਾ ਬੰਦਾ ਡਿਪੂ ਤੋਂ ਸਸਤਾ ਰਾਸ਼ਨ ਲੈ ਕੇ ਆਪਣੀ ਕਾਰ ਦੀ ਡਿੱਕੀ ਵਿੱਚ ਰੱਖ ਰਿਹਾ ਹੈ। ਇਸ ਦੌਰਾਨ ਕਿਸੇ ਸਥਾਨਕ ਬੰਦੇ ਨੇ ਉਸ ਨੂੰ ਮੋਬਾਈਲ ਦੇ ਕੈਮਰੇ ਵਿੱਚ ਕੈਦ ਕਰਕੇ ਉਸ ਦੀ ਵੀਡੀਓ ਬਣਾ ਲਈ।
ਇਹ ਵੀ ਪੜ੍ਹੋ : ਮਰਸਿਡੀਜ਼ ‘ਚ ਡਿਪੂ ਤੋਂ ਸਸਤਾ ਰਾਸ਼ਨ ਲੈਣ ਪਹੁੰਚਿਆ ਪੰਜਾਬ ਦਾ ‘ਗ਼ਰੀਬ’, ਗੱਡੀ ਦਾ ਨੰਬਰ ਵੀ VIP
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ਗਰੀਬਾਂ ਨੂੰ ਆਟਾ ਦੇਣ ਦੀ ਵੀ ਸਕੀਮ ਸ਼ੁਰੂ ਕਰਨ ਜਾ ਜਾ ਰਹੀ ਹੈ। 1 ਅਕਤੂਬਰ ਤੋਂ ਘਰ-ਘਰ ਵਿੱਚ ਯਾਨੀ ਹੋਮ ਡਿਲੀਵਰੀ ਹੋਵੇਗੀ। ਇਸ ਦੇ ਜ਼ਰੀਏ ਸਰਕਾਰ ਇਹ ਵੀ ਜਾਂਚ ਕਰੇਗੀ ਕਿ ਕਿਸ ਦਾ ਕਾਰਡ ਗਲਤ ਬਣਾਇਆ ਗਿਆ ਹੈ। ਹੁਣ ਇਸੇ ਤਰ੍ਹਾਂ ਜਿਹੜੇ ਅਮੀਰ ਲੋਕ ਲੁਕ-ਛਿਪ ਕੇ ਗਰੀਬਾਂ ਦਾ ਰਾਸ਼ਨ ਖਾ ਰਹੇ ਹਨ, ਘਰ ‘ਤੇ ਸਸਤਾ ਰਾਸ਼ਨ ਪਹੁੰਚਣ ਤੋਂ ਬਾਅਦ ਸਾਰਿਆਂ ਦੀ ਪੋਲ ਖੁੱਲ੍ਹ ਜਾਏਗੀ।
ਵੀਡੀਓ ਲਈ ਕਲਿੱਕ ਕਰੋ -: