ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿੱਤ ਲਈ ਅਹਿਮ ਫੈਸਲੇ ਲਏ ਜਾ ਰਹੇ ਹਨ। ਅਜਿਹਾ ਹੀ ਇਕ ਹੋਰ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲਿਆ ਗਿਆ ਹੈ।
CM ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਫਾਜ਼ਿਲਕਾ ਦੇ ਕਿਸਾਨਾਂ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। 2020 ਵਿਚ ਫਾਜ਼ਿਲਕਾ ਵਿਚ ਕਿਸਾਨਾਂ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਸੀ ਤੇ ਕਿਸਾਨ ਲੰਬੇ ਸਮੇਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਪਿਛਲੇ ਦੋ ਸਾਲਾਂ ਤੋਂ ਮੁਆਵਜ਼ੇ ਦੀ ਮੰਗ ‘ਤੇ ਕੋਈ ਕਾਰਵਾਈ ਨਹੀਂ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਨੇ 32 ਕਰੋੜ ਰੁਪਏ ਦੀ ਮੁਆਵਜ਼ੇ ਦੀ ਰਕਮ ਜਾਰੀ ਕਰਨ ਦਾ ਐਲਾਨ ਕੀਤਾ ਹੈ ਤੇ ਇਹ ਰਕਮ 6 ਮਹੀਨੇ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਪਿਛਲੀ ਸਰਕਾਰ ਨੇ ਹੁਣ ਤੱਕ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਸੀ। ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨੇ ਸੀਐੱਮ ਦਾ ਧੰਨਵਾਦ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: