ਮੋਹਾਲੀ ਦੇ ਫੇਜ਼-8 ਦੁਸਿਹਰਾ ਗਰਾਊਂਡ ਮੇਲੇ ਵਿੱਚ ਹੋਏ ਹਾਦਸੇ ਦੇ ਮੁੱਖ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਡੀ ਐਸ ਪੀ ਹਰਸਿਮਰਨ ਬੱਲ ਨੇ ਦੱਸਿਆ ਕਿ ਏ ਐੱਸ ਆਈ ਜੀਵਨ ਸਿੰਘ ਵੱਲੋਂ ਇਸ ਘਟਨਾ ਦੇ ਮੁੱਖ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਮੁਕੇਸ਼ ਕੁਮਾਰ, ਆਰਿਫ਼ ਅਤੇ ਗੌਰਵ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਮੁਕੇਸ਼ ਕੁਮਾਰ ਜੋ ਮੇਲੇ ਦਾ ਆਰਗੇਨਾਈਜ਼ਰ ਹੈ ਅਤੇ ਗੌਰਵ ਨਿਵਾਸੀ ਮੇਰਠ ਅਤੇ ਆਰਿਫ਼ ਨਿਵਾਸੀ ਗਾਜ਼ੀਆਬਾਦ ਦੇ ਰਹਿਣ ਵਾਲੇ ਹਨ। ਜਿਨ੍ਹਾਂ ਖਿਲਾਫ਼ ਆਈ ਪੀ ਸੀ ਦੀ ਧਾਰਾ 323, 336,337,338,341 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨਾਂ ਦੋਸ਼ੀਆਂ ਨੂੰ ਕੱਲ੍ਹ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਮਨੁੱਖੀ ਅਧਿਕਾਰ ਕਮਿਸ਼ਨ ਨੇ ਡੀਸੀ ਤੋਂ ਮਾਮਲੇ ਦੀ ਰਿਪੋਰਟ 17 ਨਵੰਬਰ ਤੱਕ ਤਲਬ ਕੀਤੀ ਹੈ। ਦੁਸਹਿਰਾ ਗਰਾਊਂਡ ਵਿੱਚ ਝੂਲਾ ਡਿੱਗਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਮੇਲੇ ਦੇ ਪ੍ਰਬੰਧਕਾਂ ਅਤੇ ਇਸ ਨਾਲ ਜੁੜੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਤਿੰਨ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।
ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਉਨ੍ਹਾਂ ਨੇ ਵਿਦੇਸ਼ਾਂ ਦੀ ਤਰਜ਼ ’ਤੇ ਮੇਲੇ ਵਿੱਚ ਝੂਲਾ ਲਾਇਆ ਸੀ। ਉਹ ਕੰਪਨੀ ਤੋਂ ਬਿਲਕੁਲ ਨਵਾਂ ਝੂਲਾ ਲੈ ਕੇ ਆਏ ਸੀ। ਝੂਲੇ ਦੀ ਪੁਲੀ ਟੁੱਟ ਗਈ ,ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੱਸ ਦੇਈਏ ਕਿ ਐਤਵਾਰ ਨੂੰ ਫੇਜ਼-8 ਦੁਸਹਿਰਾ ਗਰਾਊਂਡ ਵਿੱਚ ਚੱਲ ਰਹੇ ਮੇਲੇ ਦੌਰਾਨ ਡਰਾਪ ਟਾਵਰ ਦਾ ਝੂਲਾ ਸਿਰਫ਼ ਤਿੰਨ ਸਕਿੰਟਾਂ ਵਿੱਚ 50 ਫੁੱਟ ਦੀ ਉਚਾਈ ਤੋਂ ਡਿੱਗ ਗਿਆ ਸੀ। ਇਸ ਹਾਦਸੇ ‘ਚ 30 ਲੋਕ ਜ਼ਖਮੀ ਹੋ ਗਏ। ਇਨ੍ਹਾਂ ‘ਚੋਂ 16 ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ।