ਵਿਜੀਲੈਂਸ ਬਿਊਰੋ ਵੱਲੋਂ ਚਲਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਫਾਜ਼ਿਲਕਾ ਵਿਚ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ 2000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਆਬਾਦੀ ਅਬੋਹਰ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਰਿਪੋਰਟ ਤਿਆਰ ਹੋਣ ਦੇ ਬਾਅਦ ਦੋਸ਼ੀ ਸੁਖਵਿੰਦਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁਕਤਸਰ ਦੇ ਕੋਰਟ ਕੰਪਲੈਕਸ ‘ਚ ASI ਦੀ ਮੌਤ, ਖੁਦ ਦੀ ਕਾਰਬਾਈਨ ਨਾਲ ਅਚਾਨਕ ਚੱਲ ਗਈ ਗੋਲੀ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਦਾਦੀ ਸ਼ੰਕੁਤਲਾ ਦੇਵੀ ਸਿੱਖਿਆ ਵਿਭਾਗ ਤੋਂ ਸੇਵਾਦਾਰਨੀ ਦੇ ਅਹੁਦੇ ਤੋਂ ਰਿਟਾਇਰਡ ਹੋਈ ਸੀ ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਵਿਭਾਗ ਵੱਲੋਂ ਹੁਣ ਤੱਕ ਉਨ੍ਹਾਂ ਦੀ ਪੈਨਸ਼ਨ ਨਹੀਂ ਲਗਾਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇਸ ਸਬੰਧੀ ਸੁਖਵਿੰਦਰ ਸਿੰਘ ਕਲਰਕ ਨੇ ਪੈਨਸ਼ਨ ਲਗਾਏ ਜਾਣ ਲਈ ਐੱਲ. ਏ. ਤੇ ਡਿਪਟੀ ਡੀ. ਓ. ਦੇ ਨਾਂ ‘ਤੇ 2000 ਰੁਪਏ ਦੀ ਰਿਸ਼ਵਤ ਮੰਗੀ ਜਿਸ ਦੇ ਬਾਅਦ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਇਹ ਰਕਮ ਉਕਤ ਦੋਸ਼ੀ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇ ਕਰ ਦਿੱਤੀ ਤੇ ਪੂਰੀ ਗੱਲਬਾਤ ਨੂੰ ਫੋਨ ‘ਤੇ ਰਿਕਾਰਡ ਕਰ ਲਿਆ। ਇਸ ਦੇ ਬਾਅਦ ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਰਿਪੋਰਟ ਤਿਆਰ ਕਰਕੇ ਇਹ ਮਾਮਲਾ ਦਰਜ ਕਰ ਲਿਆ ਹੈ।